ਮਥੁਰਾ (ਭਾਸ਼ਾ)- ਨਵੇਂ ਸਾਲ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵ੍ਰਿੰਦਾਵਨ ’ਚ ਠਾਕੁਰ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਪ੍ਰਬੰਧਨ ਨੇ ਬੱਚਿਆਂ, ਬਜ਼ੁਰਗਾਂ, ਔਰਤਾਂ ਅਤੇ ਮਰੀਜ਼ਾਂ ਨੂੰ 5 ਜਨਵਰੀ ਤੱਕ ਮੰਦਰ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ।
ਇਸ ਦਾ ਮਕਸਦ ਭਾਜੜ ਵਰਗੀਆਂ ਘਟਨਾਵਾਂ ਦੀ ਸੰਭਾਵਨਾ ਤੋਂ ਬਚਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਨਵੇਂ ਸਾਲ ਦੇ ਸਵਾਗਤ ਲਈ ਬਾਂਕੇ ਬਿਹਾਰੀ ਦੇ ਦਰਸ਼ਨਾਂ ਲਈ ਆਉਣ ਵਾਲੀ ਹਜ਼ਾਰਾਂ ਸ਼ਰਧਾਲੂਆਂ ਦੀ ਭੀੜ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਮੰਦਰ ਦੇ ਪ੍ਰਬੰਧਕ ਮੁਨੀਸ਼ ਸ਼ਰਮਾ ਨੇ ਸ਼ੁੱਕਰਵਾਰ ਦੱਸਿਆ ਕਿ ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 5 ਜਨਵਰੀ ਤੱਕ ਬੱਚਿਆਂ, ਬਜ਼ੁਰਗਾਂ, ਔਰਤਾਂ ਅਤੇ ਬੀਮਾਰਾਂ ਨੂੰ ਮੰਦਰ ’ਚ ਨਾ ਲੈ ਕੇ ਆਉਣ ਕਿਉਂਕਿ ਇਸ ਦੌਰਾਨ ਸ਼ਰਧਾਲੂਆਂ ਦੀ ਗਿਣਤੀ ਵਧ ਜਾਂਦੀ ਹੈ। ਮਹਾਮਾਰੀ ਦੀ ਚੌਥੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਸਮੂਹ ਸ਼ਰਧਾਲੂਆਂ ਨੂੰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਵਿੱਚ ਮਾਸਕ ਪਾਉਣਾ, ਭੀੜ ਇਕੱਠੀ ਹੋਣ ਤੋਂ ਰੋਕਣਾ ਅਤੇ ਦੋ ਗਜ਼ ਦੀ ਸਮਾਜਿਕ ਦੂਰੀ ਬਣਾਈ ਰੱਖਣ ਵਰਗੇ ਉਪਾਅ ਸ਼ਾਮਲ ਹਨ।
ਓਮੀਕ੍ਰੋਨ ਤੋਂ ਵੀ ਖ਼ਤਰਨਾਕ ਸਬ-ਵੈਰੀਐਂਟ XBB.1.5 ਦੀ ਭਾਰਤ 'ਚ ਦਸਤਕ, ਗੁਜਰਾਤ 'ਚ ਮਿਲਿਆ ਪਹਿਲਾ ਕੇਸ
NEXT STORY