ਨੈਸ਼ਨਲ ਡੈਸਕ - ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਆਂਧਰਾ ਪ੍ਰਦੇਸ਼, ਕਲਕੱਤਾ, ਦਿੱਲੀ, ਛੱਤੀਸਗੜ੍ਹ ਅਤੇ ਕਰਨਾਟਕ ਹਾਈ ਕੋਰਟਾਂ ਵਿੱਚ 16 ਜੱਜਾਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਸਾਈਟ 'ਐਕਸ' 'ਤੇ ਨਿਯੁਕਤੀਆਂ ਨੂੰ ਨੋਟੀਫਾਈ ਕਰਨ ਬਾਰੇ ਜਾਣਕਾਰੀ ਦਿੱਤੀ।
ਮੇਘਵਾਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੇ ਅਨੁਸਾਰ, ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹਾਈ ਕੋਰਟਾਂ ਵਿੱਚ ਜੱਜਾਂ ਅਤੇ ਵਾਧੂ ਜੱਜਾਂ ਦੀ ਨਿਯੁਕਤੀ ਕੀਤੀ ਹੈ।
ਇਕ ਹਾਦਸੇ ਨਾਲ ਏਅਰ ਇੰਡੀਆ ਨੂੰ ਇੰਝ ਬਦਨਾਮ ਨਾ ਕਰੋ! SC ਨੇ ਜਾਂਚ ਪਟੀਸ਼ਨ 'ਤੇ ਕੀਤੀ ਸਖਤ ਟਿਪਣੀ
NEXT STORY