ਨਵੀਂ ਦਿੱਲੀ, (ਏਜੰਸੀ)-ਸੁਪਰੀਮ ਕੋਰਟ ਵਿਚ ਸੋਮਵਾਰ ਨੂੰ 3 ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਗਈ, ਜਿਸ ਨਾਲ ਸੁਪਰੀਮ ਕੋਰਟ ਵਿਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਵਧ ਕੇ 37 ਹੋ ਗਈ। ਇਹ ਮਨਜ਼ੂਰਸ਼ੁਦਾ ਗਿਣਤੀ 38 ਤੋਂ ਇਕ ਘੱਟ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੇ ਅਨੁਸਾਰ, ਗੁਜਰਾਤ ਹਾਈ ਕੋਰਟ ਦੀ ਚੀਫ ਜਸਟਿਸ ਸੁਨੀਤਾ ਅਗਰਵਾਲ, ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਤੇਲੰਗਾਨਾ ਹਾਈ ਕੋਰਟ ਦੇ ਚੀਫ ਜਸਟਿਸ ਅਪਰੇਸ਼ ਕੁਮਾਰ ਸਿੰਘ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ। ਮੇਘਵਾਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਦਾ ਐਲਾਨ ਕੀਤਾ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 28 ਸਤੰਬਰ ਨੂੰ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਵਿਚ ਭਾਰਤ ਦੇ ਚੀਫ਼ ਜਸਟਿਸ ਸਮੇਤ ਕੁੱਲ 38 ਜੱਜਾਂ ਦੇ ਅਹੁਦੇ ਮਨਜ਼ੂਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
NEXT STORY