ਲਖਨਊ : ਕਾਂਗਰਸ ਪਾਰਟੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਸੰਗਠਨਾਤਮਕ ਫੇਰਬਦਲ ਕਰਦਿਆਂ ਆਰਾਧਨਾ ਮਿਸ਼ਰਾ 'ਮੋਨਾ' ਨੂੰ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਹਾਰਨਪੁਰ ਤੋਂ ਲੋਕ ਸਭਾ ਮੈਂਬਰ ਇਮਰਾਨ ਮਸੂਦ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਦੇਵੇਂਦਰ ਨਿਸ਼ਾਦ ਅਤੇ ਆਲੋਕ ਪ੍ਰਸਾਦ ਨੂੰ ਸੀਨੀਅਰ ਮੀਤ ਪ੍ਰਧਾਨ (ਸੀਨੀਅਰ ਉਪ-ਪ੍ਰਧਾਨ) ਨਿਯੁਕਤ ਕੀਤਾ ਗਿਆ ਹੈ।
ਉੱਤਰ ਪ੍ਰਦੇਸ਼ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੰਗਠਨ ਵਿੱਚ ਇਹ ਵੱਡਾ ਬਦਲਾਅ ਕੀਤਾ ਗਿਆ ਹੈ। ਆਰਾਧਨਾ ਮਿਸ਼ਰਾ ਨੂੰ ਪ੍ਰਦੇਸ਼ ਪ੍ਰਧਾਨ ਬਣਾਏ ਜਾਣ ਦੀ ਚਰਚਾ ਪਹਿਲਾਂ ਤੋਂ ਹੀ ਚੱਲ ਰਹੀ ਸੀ।
ਦੱਸ ਦਈਏ ਕਿ ਆਰਾਧਨਾ ਮਿਸ਼ਰਾ 'ਮੋਨਾ' ਪ੍ਰਤਾਪਗੜ੍ਹ ਜ਼ਿਲ੍ਹੇ ਦੀ ਰਾਮਪੁਰ ਖਾਸ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਹਨ, ਕਾਂਗਰਸ ਵਿਧਾਇਕ ਦਲ ਦੀ ਨੇਤਾ ਰਹਿ ਚੁੱਕੀ ਹਨ ਅਤੇ ਸੀਨੀਅਰ ਕਾਂਗਰਸ ਨੇਤਾ ਪ੍ਰਮੋਦ ਤਿਵਾੜੀ ਦੀ ਬੇਟੀ ਹਨ। ਉਥੇ ਹੀ ਇਮਰਾਨ ਮਸੂਦ ਸਹਾਰਨਪੁਰ ਤੋਂ ਲੋਕ ਸਭਾ ਮੈਂਬਰ ਹਨ ਅਤੇ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਕਾਂਗਰਸ ਵਿੱਚ ਉਪ-ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ।
ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਮਿਲੇ 4 ਹੀਰੇ
NEXT STORY