ਕੁਲਗਾਮ- ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਦੇ ਨਾਲ ਹੋਏ ਮੁਕਾਬਲੇ 'ਚ ਫੌਜ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅੱਤਵਾਦੀਆਂ ਦੇ ਨਾਲ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮੁਕਾਬਲੇ ਅਜਿਹੇ ਸਮੇਂ 'ਚ ਹੋਏ ਹਨ ਜਦੋਂ ਪਿਛਲੇ ਸ਼ਨੀਵਾਰ ਨੂੰ ਅਨੰਤਨਾਗ ਜਿਲ੍ਹੇ ਦੇ ਨੁਨਵਾਨ-ਪਹਿਲਗਾਮ ਮਾਰਗ ਅਤੇ ਗੰਦੇਰਬਲ ਜ਼ਿਲ੍ਹੇ ਦੇ ਬਾਲਟਾਲ ਮਾਰਗ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਕਾਰਨ ਜੰਮੂ-ਕਸ਼ਮੀਰ 'ਚ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ ਹੈ। ਦੋਵਾਂ ਮਾਰਗਾਂ ਤੋਂ ਤੀਰਥ ਯਾਤਰੀਆਂ ਨੂੰ ਕੁਲਗਾਮ ਜਿਲ੍ਹੇ ਤੋਂ ਹੋ ਕੇ ਗੁਜ਼ਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਮੁਕਾਬਲਾ ਕੁਲਗਾਮ ਦੇ ਮੋਦਰਗਾਮ ਪਿੰਡ 'ਚ ਉਸ ਸਮੇਂ ਸ਼ੁਰੂ ਹੋਇਆ ਜਦੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਫੋਰਸਾਂ ਦੀਆਂ ਸਾਂਝੀਆਂ ਟੀਮਾਂ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾ ਰਹੀਆਂ ਸਨ।
ਇਕ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਦੀਆਂ ਸਾਝੀਆਂ ਟੀਮਾਂ 'ਤੇ ਗੋਲੀਬਾਰੀ ਹੁੰਦੇ ਹੀ ਜਵਾਬੀ ਕਾਰਵਾਈ ਕੀਤੀ ਗਈ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲਾ ਸ਼ੁਰੂ ਹੁੰਦੇ ਹੀ ਅੱਤਵਾਦੀਆਂ ਦੀ ਗੋਲੀਬਾਰੀ 'ਚ ਇਕ ਜਵਾਨ ਗੰਭੀਰ ਰੂਮ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ।
PM ਮੋਦੀ ਦਾ ਹਾਮਿਦ ਅੰਸਾਰੀ 'ਤੇ ਦੋਸ਼ ਲਾਉਣਾ ਸੰਸਦੀ ਮਾਣ-ਮਰਿਆਦਾ ਦੀ ਉਲੰਘਣਾ : ਕਾਂਗਰਸ
NEXT STORY