ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਐਤਵਾਰ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਚੱਲ ਰਹੀ ਘੁਸਪੈਠ ਵਿਰੋਧੀ ਮੁਹਿੰਮ ਦੌਰਾਨ ਇਕ ਅਣਪਛਾਤੇ ਅੱਤਵਾਦੀ ਨੂੰ ਮਾਰ ਸੁੱਟਿਆ। ਫ਼ੌਜ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਉੜੀ ਸੈਕਟਰ 'ਚ 22 ਜੂਨ ਨੂੰ ਸ਼ੁਰੂ ਕੀਤੀ ਗਈ ਘੁਸਪੈਠ ਵਿਰੋਧੀ ਮੁਹਿੰਮ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ।'' ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਬਾਰਾਮੂਲਾ ਦੇ ਗੋਹਾਲਨ ਉੜੀ 'ਚ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਕੰਟਰੋਲ ਰੇਖਾ 'ਤੇ ਤਾਇਨਾਤ ਫ਼ੌਜ ਦੇ ਜਵਾਨਾਂ ਨੇ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਦੇਖਦੇ ਹੀ ਉਨ੍ਹਾਂ ਨੂੰ ਲਲਕਾਰਿਆ। ਸੂਤਰਾਂ ਨੇ ਕਿਹਾ,''ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਗਈ, ਜਿਸ 'ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।'' ਫ਼ੌਜ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਕੈਲਾਸ਼ ਵਿਜੇਵਰਗੀਏ ਦਾ ਕਰੀਬੀ ਸੀ ਮ੍ਰਿਤਕ
NEXT STORY