ਜੰਮੂ (ਭਾਸ਼ਾ)- ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ-ਤੇੜੇ ਸ਼ੱਕੀ ਗਤੀਵਿਧੀ ਦੇਖੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਦੇ ਜਵਾਨਾਂ ਨੇ ਮੇਂਢਰ ਦੇ ਸਾਬਰਾ ਗਲੀ ਇਲਾਕੇ 'ਚ ਸ਼ੱਕੀ ਗਤੀਵਿਧੀ ਦੇਖੀ ਅਤੇ ਤੁਰੰਤ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਤੜਕੇ ਮੇਂਢਰ ਦੇ ਇਕ ਪਿੰਡ 'ਚ ਗੋਲੀਬਾਰੀ ਹੋਈ ਅਤੇ ਅੰਤਿਮ ਰਿਪੋਰਟ ਮਿਲਣ ਤੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਇਲਾਕੇ 'ਚ ਹਾਲ 'ਚ ਭਾਰੀ ਬਰਫ਼ਬਾਰੀ ਹੋਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੰਟਰੋਲ ਰੇਖਾ ਦੀ ਸੁਰੱਖਿਆ 'ਚ ਤਾਇਨਾਤ ਜਵਾਨ ਹਾਲ 'ਚ ਹੋਈ ਬਰਫ਼ਬਾਰੀ ਤੋਂ ਬਾਅਦ ਸਰਹੱਦ ਪਾਰ ਤੋਂ ਕਿਸੇ ਵੀ ਅੱਤਵਾਦੀਆਂ ਘੁਸਪੈਠ ਨੂੰ ਰੋਕਣ ਲਈ ਬੇਹੱਦ ਚੌਕਸ ਹੈ। ਜੰਮੂ ਦੀ 'ਵ੍ਹਾਈਟ ਨਾਈਟ ਕੋਰ' ਦੇ ਜਨਰਲ ਅਫ਼ਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਨਵੀਨ ਸਚਦੇਵਾ ਨੇ ਸ਼ੁੱਕਰਵਾਰ ਨੂੰ ਪੁੰਛ ਸੈਕਟਰ ਦੇ ਇਲਾਕਿਆਂ ਦਾ ਦੌਰਾ ਕੀਤਾ ਅਤੇ ਸੰਚਾਲਨ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਜਵਾਨਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਕ ਘਰਾਂ ’ਚ ਬਿਨਾ ਦਾਅਵੇ ਦੇ ਜਮਾਂ ਹਨ 25480 ਕਰੋੜ ਰੁਪਏ : ਸਰਕਾਰ
NEXT STORY