ਭਦਰਵਾਹ/ਜੰਮੂ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਫੌਜ ਦਾ ਇੱਕ ਵਾਹਨ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿਚ 10 ਜਵਾਨ ਸ਼ਹੀਦ ਹੋ ਗਏ, ਜਦਕਿ 7 ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਹ ਹਾਦਸਾ ਭਦਰਵਾਹ-ਚੰਬਾ ਅੰਤਰਰਾਜੀ ਸੜਕ 'ਤੇ ਖੰਨੀ ਟੌਪ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਦੇ ਬੁਲੇਟਪਰੂਫ ਵਾਹਨ ਵਿਚ 17 ਸੈਨਿਕ ਸਵਾਰ ਸਨ। ਇਹ ਵਾਹਨ ਸੈਨਿਕਾਂ ਨੂੰ ਲੈ ਕੇ ਇੱਕ ਉੱਚਾਈ ਵਾਲੀ ਚੌਕੀ ਵੱਲ ਜਾ ਰਿਹਾ ਸੀ। ਇਸ ਦੌਰਾਨ ਡਰਾਈਵਰ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫੌਜ ਅਤੇ ਪੁਲਸ ਨੇ ਤੁਰੰਤ ਇੱਕ ਸਾਂਝਾ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਚਾਰ ਸੈਨਿਕ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਨੌਂ ਹੋਰ ਸੈਨਿਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਤਿੰਨ, ਜੋ ਗੰਭੀਰ ਰੂਪ ਵਿੱਚ ਜ਼ਖਮੀ ਸਨ, ਨੂੰ ਵਿਸ਼ੇਸ਼ ਇਲਾਜ ਲਈ ਊਧਮਪੁਰ ਦੇ ਫੌਜੀ ਹਸਪਤਾਲ ਵਿੱਚ ਹਵਾਈ ਜਹਾਜ਼ ਰਾਹੀਂ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਿਮਲਾ ਦੇ ਸਦੀਆਂ ਪੁਰਾਣੇ 'ਬਨ ਦੇਵਤਾ ਮੰਦਰ' 'ਚ ਲੱਗੀ ਭਿਆਨਕ ਅੱਗ, ਪਹਾੜੀ ਵਿਰਾਸਤ ਨੂੰ ਪਹੁੰਚਿਆ ਵੱਡਾ ਨੁਕਸਾਨ
NEXT STORY