ਨਵੀਂ ਦਿੱਲੀ - ਸਰਹੱਦ 'ਤੇ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਹਾਲ ਹੀ 'ਚ ਸਾਹਮਣੇ ਆਏ ਸੁਰੱਖਿਆ ਅਧਿਕਾਰੀਆਂ ਦੇ ਬਿਆਨ ਮੁਤਾਬਕ ਇਸ ਸਾਲ ਪਾਕਿਸਤਾਨ ਤੋਂ ਕਰੀਬ 400 ਅੱਤਵਾਦੀ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਨ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਕਿ ਹੁਣ ਤੱਕ ਭਾਰਤੀ ਸੁਰੱਖਿਆ ਬਲਾਂ ਨੇ ਕਈ ਵਾਰ ਕੰਟਰੋਲ ਲਾਈਨ ਦੇ ਪਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ ਪਰ ਜੰਗਬੰਦੀ ਦੀ ਆੜ ਵਿੱਚ ਪਾਕਿਸਤਾਨ ਸਮੇਂ-ਸਮੇਂ 'ਤੇ ਅੱਤਵਾਦੀਆਂ ਨੂੰ ਭਾਰਤੀ ਸਰਹੱਦ ਵਿੱਚ ਧੱਕਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
ਇਹ ਵੀ ਪੜ੍ਹੋ- ਲਖਨਊ 'ਚ ਗੈਂਗਵਾਰ ਦਾ ਸ਼ੱਕ, ਮੁਖਤਾਰ ਅੰਸਾਰੀ ਦੇ ਕਰੀਬੀ ਅਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ
ਬੁੱਧਵਾਰ ਇੱਕ ਚੋਟੀ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਸਰਹੱਦ ਪਾਰ ਤੋਂ ਇਸ ਸਮੇਂ ਅੱਤਵਾਦੀਆਂ ਨੂੰ ਭਾਰਤ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਗੁਆਂਢੀ ਦੇਸ਼ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਹੋਣ ਲਈ ਸਰਦੀਆਂ ਦੀ ਧੁੰਧ ਦਾ ਸਹਾਰਾ ਲੈ ਰਿਹਾ ਹੈ। ਹਾਲਾਂਕਿ ਭਾਰੀ ਬਰਫਬਾਰੀ ਕਾਰਨ ਸਰਹੱਦ ਨਾਲ ਲੱਗਦੇ ਪਹਾੜੀ ਖੇਤਰ ਅਤੇ ਦੱਰੇ ਬਰਫ ਨਾਲ ਢੱਕੇ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਯਾਨੀ ਐੱਲ.ਓ.ਸੀ. ਦੇ ਕੋਲ ਲੱਗਭੱਗ 300 ਤੋਂ 400 ਅੱਤਵਾਦੀ ਵੱਖ-ਵੱਖ ਲਾਂਚ ਪੈਡ ਨਾਲ ਭਾਰਤ ਵਿੱਚ ਘੁਸਪੈਠ ਕਰਨ ਦਾ ਮੌਕਾ ਲੱਭ ਰਹੇ ਹਨ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ
ਖੂਫੀਆ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੀਰ ਪੰਜਾਲ (ਕਸ਼ਮੀਰ ਘਾਟੀ) ਦੇ ਉੱਤਰ ਵੱਲ ਐੱਲ.ਓ.ਸੀ. ਦੇ ਕੋਲ 175 ਤੋਂ 2010 ਅੱਤਵਾਦੀ ਲਾਂਚ ਪੈਡ 'ਤੇ ਹਨ, ਜਦੋਂ ਕਿ ਪੀਰ ਪੰਜਾਲ (ਜੰਮੂ ਖੇਤਰ) ਦੇ ਦੱਖਣ ਵਿੱਚ ਐੱਲ.ਓ.ਸੀ. ਦੇ ਕੋਲ 119-216 ਅੱਤਵਾਦੀ ਭਾਰਤੀ ਸਰਹੱਦ ਵਿੱਚ ਘੁਸਪੈਠ ਦੀ ਫਿਰਾਕ ਵਿੱਚ ਹਨ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੂੰ ਭਾਰਤ ਵਿੱਚ ਧੱਕਣ ਲਈ ਪਾਕਿਸਤਾਨੀ ਏਜੰਸੀਆਂ ਮਦਦ ਕਰ ਰਹੀਆਂ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਲਖਨਊ 'ਚ ਗੈਂਗਵਾਰ ਦਾ ਸ਼ੱਕ, ਮੁਖਤਾਰ ਅੰਸਾਰੀ ਦੇ ਕਰੀਬੀ ਅਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ
NEXT STORY