ਨਵੀਂ ਦਿੱਲੀ (ਬਿਊਰੋ)— 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ’ਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਹੁਣ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗਿ੍ਰਫ਼ਤਾਰੀ ਦੇ ਹੁਕਮ ਜਾਰੀ ਹੋ ਗਏ ਹਨ। ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ ’ਤੇ ਛੇਤੀ ਗਿ੍ਰਫ਼ਤਾਰੀ ਨੂੰ ਲੈ ਕੇ ਸਖ਼ਤ ਹੁਕਮ ਦਿੱਤੇ ਗਏ ਹਨ। ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਇਹ ਹੁਕਮ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵਲੋਂ ਕੀਤੀ ਜਾਵੇਗੀ। ਤਮਾਮ ਦਰਜ ਐੱਫ. ਆਈ. ਆਰ. ਨੂੰ ਇਕ ‘ਸਿੱਟ’ ਟੀਮ ਬਣਾ ਕੇ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ। ਖ਼ੁਫ਼ੀਆ ਇਨਪੁਟ ਨੂੰ ਇੰਟੈਲੀਜੈਂਸ ਅਫ਼ਸਰਾਂ ਨੇ ਕਮਿਸ਼ਨਰ ਨਾਲ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ: ਦੀਪ ਸਿੱਧੂ ਅਤੇ ਲੱਖਾ ਸਿਧਾਣਾ ਖ਼ਿਲਾਫ਼ ਦਿੱਲੀ ਪੁਲਸ ਨੇ ਕੀਤੀ FIR ਦਰਜ
ਜਾਣਕਾਰੀ ਮੁਤਾਬਕ ਗਣਤੰਤਰ ਦਿਵਸ ਦੌਰਾਨ ਕਿਸਾਨਾਂ ਦੀ ਟਰੈਕਟਰ ਪਰੇਡ ’ਚ ਹੋਈ ਹਿੰਸਾ ’ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੋਹਾਂ ਦੀ ਅਹਿਮ ਭੂਮਿਕਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ’ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਦੀਪ ਸਿੱਧੂ ’ਤੇ ਦੋਸ਼ ਲਾਇਆ ਹੈ। ਦੋਸ਼ ਹੈ ਕਿ ਦੀਪ ਸਿੱਧੂ ਨੇ ਕਿਸਾਨਾਂ ਨੂੰ ਭੜਕਾਇਆ ਅਤੇ ਆਊਟਰ ਰਿੰਗ ਰੋਡ ਤੋਂ ਲਾਲ ਕਿਲ੍ਹੇ ਤੱਕ ਲੈ ਗਏ। ਇਸ ਤੋਂ ਇਲਾਵਾ ਲੱਖਾ ਸਿਧਾਣਾ ’ਤੇ ਵੀ ਟਰੈਕਟਰ ਪਰੇਡ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਦੀਪ ਅਤੇ ਲੱਖਾ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦ ਨੂੰ ਬੇਗੁਨਾਹ ਦੱਸ ਚੁੱਕੇ ਹਨ।
ਇਹ ਵੀ ਪੜ੍ਹੋ: ਕਿਸਾਨ ਆਗੂਆਂ ਨੂੰ ਦੀਪ ਸਿੱਧੂ ਦੀ ਧਮਕੀ, ਕਿਹਾ ‘ਜੇ ਮੈਂ ਤੁਹਾਡੀਆਂ ਪੋਲਾਂ ਖੋਲ੍ਹੀਆਂ ਤਾਂ ਭੱਜਣ ਨੂੰ ਰਾਹ ਨਹੀਂ ਲੱਭਣਾ’
ਜ਼ਿਕਰਯੋਗ ਹੈ ਕਿ ਕਿਸਾਨ ਟਰੈਕਟਰ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ 37 ਕਿਸਾਨ ਆਗੂਆਂ ’ਤੇ ਦਿੱਲੀ ਪੁਲਸ ਵਲੋਂ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਦਾਇਰ ਕੀਤੀ ਗਈ ਇਸ ਐੱਫ .ਆਈ. ਆਰ. 'ਚ ਇਨ੍ਹਾਂ 37 ਕਿਸਾਨ ਆਗੂਆਂ 'ਤੇ ਅਪਰਾਧਿਕ ਸਾਜਿਸ਼, ਲੁੱਟ, ਡਕੈਤੀ ਦੌਰਾਨ ਮਾਰੂ ਹਥਿਆਰਾਂ ਦੀ ਵਰਤੋਂ ਕਤਲ ਦੀ ਕੋਸ਼ਿਸ਼ ਵਰਗੀਆਂ 13 ਵੱਡੀਆਂ ਧਰਾਵਾਂ ਲਗਾਇਆਂ ਗਈਆਂ ਹਨ। ਪੁਲਸ ਨੇ ਕਿਸਾਨ ਆਗੂਆਂ ਖ਼ਿਲਾਫ਼ ਅੱਜ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਦਿੱਲੀ ਪੁਲਸ ਦੀ ਵੱਡੀ ਕਾਰਵਾਈ, 37 ਕਿਸਾਨ ਨੇਤਾਵਾਂ ਖ਼ਿਲਾਫ਼ FIR ਦਰਜ
ਦੱਸ ਦੇਈਏ ਕਿ ਬੀਤੀ 26 ਨਵੰਬਰ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹਨ। 26 ਨਵੰਬਰ 2020 ਤੋਂ ਚੱਲਿਆ ਕਿਸਾਨ ਅੰਦੋਲਨ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹਿੰਸਕ ਹੋ ਗਿਆ। ਦਿੱਲੀ ਪੁਲਸ ਨੇ ਰਾਜਪਥ ’ਤੇ ਸਮਾਰੋਹ ਖ਼ਤਮ ਹੋਣ ਤੋਂ ਬਾਅਦ ਤੈਅ ਰਸਤਿਓਂ ਟਰੈਕਟਰ ਪਰੇਡ ਕੱਢਣ ਦੀ ਆਗਿਆ ਦਿੱਤੀ ਸੀ ਪਰ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਸਮੇਂ ਤੋਂ ਪਹਿਲਾਂ ਹੀ ਵੱਖ-ਵੱਖ ਸਰਹੱਦਾਂ ’ਤੇ ਲੱਗੇ ਬੈਰੀਕੇਡਜ਼ ਨੂੰ ਤੋੜਦੇ ਹੋਏ ਦਿੱਲੀ ’ਚ ਦਾਖ਼ਲ ਹੋ ਗਏ। ਕਈ ਥਾਵਾਂ ’ਤੇ ਪੁਲਸ ਨਾਲ ਉਨ੍ਹਾਂ ਦੀ ਝੜਪ ਵੀ ਹੋਈ। ਪੁਲਸ ਨੂੰ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਦਾ ਸਹਾਰਾ ਲੈਣਾ ਪਿਆ। ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਅੰਦਰ ਦਾਖ਼ਲ ਹੋ ਗਏ ਅਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦਿੱਲੀ ਪੁਲਸ ਨੇ ਟਰੈਕਟਰ ਪਰੇਡ ਦੌਰਾਨ ਹਿੰਸਾ ਅਤੇ ਤੋੜ-ਭੰਨ ਦੇ ਸਬੰਧ ਵਿਚ 25 ਅਪਰਾਧਕ ਮਾਮਲੇ ਦਰਜ ਕੀਤੇ ਹਨ। ਇਸ ਹਿੰਸਾ ਵਿਚ ਦਿੱਲੀ ਪੁਲਸ ਦੇ 394 ਮੁਲਾਜ਼ਮ ਜ਼ਖਮੀ ਹੋਏ ਹਨ।
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ
ਕੋਰੋਨਾ ਦੇ ਨਵੇਂ ਸਟਰੇਨ ਨਾਲ ਭਾਰਤ 'ਚ ਹੁਣ ਤੱਕ 165 ਲੋਕ ਹੋਏ ਪੀੜਤ
NEXT STORY