ਮੁੰਬਈ, (ਭਾਸ਼ਾ)- ਸ਼ਿਵ ਸੈਨਾ (ਯੂ.ਬੀ.ਟੀ.) ਦੇ ਨੇਤਾ ਅਤੇ ਰਾਜ ਸਭਾ ਦੇ ਮੈਂਬਰ ਸੰਜੇ ਰਾਊਤ ਨੇ ਐਤਵਾਰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਖਤਮ ਕੀਤਾ ਸੀ।
ਪਾਰਟੀ ਦੇ ਮੁੱਖ ਪੱਤਰ ‘ਸਾਮਨਾ’ 'ਚ ਛਪੇ ਆਪਣੇ ਹਫਤਾਵਾਰੀ ਕਾਲਮ ’ਚ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਦੇ ਨੇਤਾ ਰਾਊਤ ਨੇ ਕਿਹਾ ਕਿ ਇਸ ਕਦਮ ਦੇ ਬਾਵਜੂਦ ਕਸ਼ਮੀਰੀ ਪੰਡਿਤਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਿਆ ਅਤੇ ਭਾਜਪਾ ਨੇਤਾਵਾਂ ਕੋਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਜਵਾਬ ਨਹੀਂ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਲਵਾਮਾ ਵਿੱਚ ਇੱਕ ਕਸ਼ਮੀਰੀ ਪੰਡਤ ਦੀ ਹੱਤਿਆ ਕਰ ਦਿੱਤੀ ਗਈ ਸੀ ਪਰ ਕਥਿਤ ਆਬਕਾਰੀ ਘਪਲੇ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਕੇ ਧਿਆਨ ਭਟਕਾਇਆ ਗਿਆ। ਰਾਊਤ ਨੇ ਕਿਹਾ ਕਿ ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਧਾਰਾ 370 ਨੂੰ ਖਤਮ ਕਰਨਾ ਸਿਰਫ ਕਾਗਜ਼ਾਂ ’ਚ ਹੈ। ਭਾਜਪਾ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇੰਝ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਮੁਲਜ਼ਮ ਬਰੀ
NEXT STORY