ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਸਾਬਕਾ ਕੈਬਨਿਟ ਮੰਤਰੀ ਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਰੁਣ ਕੁਮਾਰ ਸਿੰਘ 'ਮੁੰਨਾ' ਦਾ ਸੋਮਵਾਰ ਨੂੰ ਪ੍ਰਯਾਗਰਾਜ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਨਿਵਾਸ ਮੁੰਗਰਾ ਬਾਦਸ਼ਾਹਪੁਰ ਦੇ ਰਾਮਨਗਰ ਵਿਖੇ ਉਨ੍ਹਾਂ ਨੂੰ ਪੂਰੇ ਸਰਕਾਰੀ ਸਨਮਾਨਾਂ ਅਤੇ 'ਗਾਰਡ ਆਫ ਆਨਰ' ਨਾਲ ਅੰਤਿਮ ਵਿਦਾਈ ਦਿੱਤੀ ਗਈ। ਸਾਬਕਾ ਮੰਤਰੀ ਦੀ ਅੰਤਿਮ ਯਾਤਰਾ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ ਅਤੇ ਆਪਣੇ ਹਰਮਨ ਪਿਆਰੇ ਨੇਤਾ ਦੀ ਅਰਥੀ ਨੂੰ ਮੋਢਾ ਦੇਣ ਲਈ ਲੋਕਾਂ ਵਿੱਚ ਹੋੜ ਮਚੀ ਰਹੀ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਸੀ, ਜਦਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਦੇ ਝੰਡੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਯਾਗਰਾਜ ਦੇ ਰਸੂਲਾਬਾਦ ਘਾਟ 'ਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਉਰਫ ਆਸ਼ੂ ਸਿੰਘ ਨੇ ਨਮ ਅੱਖਾਂ ਨਾਲ ਮੁਖਾਗਨੀ ਦਿੱਤੀ।
ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਮੇਤ ਵੱਡੇ ਨੇਤਾਵਾਂ ਨੇ ਪ੍ਰਗਟਾਇਆ ਸੋਗ
ਅਰੁਣ ਕੁਮਾਰ ਸਿੰਘ 'ਮੁੰਨਾ' ਦੇ ਦੇਹਾਂਤ 'ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲੀਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਯੂਪੀ ਕਾਂਗਰਸ ਦੇ ਪ੍ਰਧਾਨ ਅਜੇ ਰਾਏ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨੇਤਾਵਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ 'ਮੁੰਨਾ' ਜੀ ਦਾ ਜਾਣਾ ਕਾਂਗਰਸ ਪਰਿਵਾਰ ਅਤੇ ਪੂਰਵਾਂਚਲ ਦੀ ਰਾਜਨੀਤੀ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਸਾਦਗੀ ਤੇ ਵਿਕਾਸ ਕਾਰਜਾਂ ਲਈ ਹਮੇਸ਼ਾ ਰਹਿਣਗੇ ਯਾਦ
ਇਲਾਕਾ ਨਿਵਾਸੀਆਂ ਨੇ ਭਰੇ ਮਨ ਨਾਲ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਲਤਾ, ਵਿਕਾਸ ਕਾਰਜਾਂ ਅਤੇ ਸਿਆਸੀ ਸੂਝ-ਬੂਝ ਦਾ ਕੋਈ ਸਾਨੀ ਨਹੀਂ ਸੀ। ਉਨ੍ਹਾਂ ਦੇ ਦੇਹਾਂਤ ਕਾਰਨ ਪੂਰੇ ਰਾਮਨਗਰ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਸਾਂਸਦਾਂ, ਸਾਬਕਾ ਵਿਧਾਇਕਾਂ ਅਤੇ ਭਾਜਪਾ ਨੇਤਾਵਾਂ ਨੇ ਵੀ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਨੋਖਾ ਵਿਆਹ ! ਜਦੋਂ ਡੋਲੀ ਉੱਠਦਿਆ ਸਾਰ ਡਿੱਗਣ ਲੱਗੇ ਪੂਰੇ ਪਿੰਡ ਦੇ ਲੋਕ, ਡਾਕਟਰਾਂ ਨੂੰ ਵੀ ਪਈਆਂ ਭਾਜੜਾਂ
NEXT STORY