ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਹੜੇ ਬੰਗਲੇ 'ਚ ਰਹਿੰਦੇ ਸਨ, ਉਸ ਦੇ ਨਵੀਨੀਕਰਨ 'ਚ ਹੋਈ ਗੜਬੜੀ ਨੂੰ ਲੈ ਕੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਨੇ ਜਾਂਚ ਦੇ ਹੁਕਮ ਦਿੱਤੇ ਹਨ। ਸ਼੍ਰੀ ਕੇਜਰੀਵਾਲ ਮੁੱਖ ਮੰਤਰੀ ਰਹਿੰਦੇ ਹੋਏ ਜਿਹੜੇ ਘਰ 'ਚ ਰਹਿ ਰਹੇ ਸਨ, ਸੀਵੀਸੀ ਨੇ ਉਸ ਰਿਹਾਇਸ਼ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਹ ਹੁਕਮ ਕੇਂਦਰੀ ਲੋਕ ਨਿਰਮਾਣ ਵਿਭਾਗ (CPWD) ਵੱਲੋਂ ਸੌਂਪੀ ਗਈ ਰਿਪੋਰਟ ਦੇ ਆਧਾਰ 'ਤੇ ਦਿੱਤਾ ਗਿਆ ਹੈ। ਇਸ ਸੀਪੀਡਬਲਯੂਡੀ ਰਿਪੋਰਟ 'ਚ ਮੁੱਖ ਮੰਤਰੀ ਦੇ ਨਿਵਾਸ 6, ਫਲੈਗਸਟਾਫ ਰੋਡ, ਸਿਵਲ ਲਾਈਨਜ਼, ਦਿੱਲੀ ਦੇ ਨਵੀਨੀਕਰਨ 'ਚ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : Loan ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਨੂੰ ਦਿਲ ਦੇ ਬੈਠੀ ਵਿਆਹੁਤਾ, ਫਿਰ ਜੋ ਹੋਇਆ...
ਦੱਸਣਯੋਗ ਹੈ ਕਿ ਇਸ ਬੰਗਲੇ ਨੂੰ ਲੈ ਕੇ ਭਾਜਪਾ ਨੇ ਪੂਰੇ ਚੋਣ ਪ੍ਰਚਾਰ ਦੌਰਾਨ ਇਸ ਨੂੰ 'ਸ਼ੀਸ਼ ਮਹਿਲ' ਦਾ ਨਾਂ ਦੇ ਕੇ ਆਮ ਆਦਮੀ ਪਾਰਟੀ ਅਤੇ ਸ਼੍ਰੀ ਕੇਜਰੀਵਾਲ 'ਤੇ ਹਮਲੇ ਕੀਤੇ ਸਨ। ਦੱਸ ਦੇਈਏ ਕਿ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਇਸ ਮਾਮਲੇ 'ਚ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਸੀ ਕਿ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੇ ਲਗਭਗ 8 ਏਕੜ 'ਚ ਬਣੇ ਬੰਗਲੇ ਦਾ ਮੁੜ ਨਿਰਮਾਣ ਕਰਦੇ ਸਮੇਂ ਨਿਯਮਾਂ ਦੀ ਉਲੰਘਣਾ ਕੀਤੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਦੇ ਨਿਰਮਾਣ 'ਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੂ-ਧੂ ਕੇ ਸੜੀ ਡਬਲ ਡੇਕਰ ਬੱਸ, 52 ਯਾਤਰੀ ਸਨ ਸਵਾਰ
NEXT STORY