ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਡੇਂਗੂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਪੂਰੇ ਦੇਸ਼ ਵਿਚ ਸਰਾਹਿਆ ਜਾ ਰਿਹਾ ਹੈ। ਚੰਗੀ ਗੱਲ ਇਹ ਹੈ ਕਿ ਇਸ ਸਾਲ ਦਿੱਲੀ 'ਚ ਡੇਂਗੂ ਨਾਲ ਇਕ ਵੀ ਮੌਤ ਨਹੀਂ ਹੋਈ ਹੈ। ਦੱਸ ਦੇਈਏ ਕਿ ਦਿੱਲੀ ਦੇ ਸਿਹਤ ਮੰਤਰੀ ਸਤਿਯੇਂਦਰ ਜੈਨ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ '10 ਹਫ਼ਤੇ, 10 ਵਜੇ, 10 ਮਿੰਟ' ਮੁਹਿੰਮ ਨੂੰ ਵੀ ਸ਼ੁਰੂ ਕੀਤਾ ਸੀ। ਇਸ ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਦਿੱਲੀ ਨੂੰ ਡੇਂਗੂ ਮੁਕਤ ਬਣਾਉਣ ਲਈ ਹਰ ਐਤਵਾਰ ਨੂੰ ਆਪਣੇ-ਆਪਣੇ ਘਰਾਂ ਵਿਚ ਗਮਲਿਆਂ ਆਦਿ 'ਚੋਂ ਪਾਣੀ ਨੂੰ ਚੈਕ ਕਰ ਕੇ ਬਦਲਿਆ ਗਿਆ, ਤਾਂ ਮੱਛਰ ਨਾ ਪੈਦਾ ਹੋਣ।
ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਡੇਂਗੂ ਖ਼ਿਲਾਫ਼ ਲੜਾਈ ਦੇ ਦਿੱਲੀ ਮਾਡਲ ਨੂੰ ਪੂਰੇ ਦੇਸ਼ 'ਚ ਸ਼ਲਾਘਾ ਕੀਤੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ ਮਿਲ ਕੇ ਡੇਂਗੂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨ੍ਹਾਂ ਦੀ ਕੋਸ਼ਿਸ਼ ਦਿੱਲੀ ਅਤੇ ਆਪਣੇ ਪਰਿਵਾਰ ਨੂੰ ਡੇਂਗੂ ਤੋਂ ਬਚਾਉਣ ਵਿਚ ਸਫ਼ਲ ਹੋਈ। ਕੇਜਰੀਵਾਲ ਲਗਾਤਾਰ ਦਿੱਲੀ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰ ਰਹੇ ਸਨ। ਬਸ ਇੰਨਾ ਹੀ ਨਹੀਂ ਕੇਜਰੀਵਾਲ ਖ਼ੁਦ ਵੀ ਆਪਣੇ ਘਰ 'ਚ ਗਮਲਿਆਂ ਅਤੇ ਇਕੱਠੇ ਹੋਏ ਪਾਣੀ ਨੂੰ ਬਦਲਦੇ ਹੋਏ ਨਜ਼ਰ ਆਏ, ਜਿਸ ਦੀਆਂ ਤਸਵੀਰਾਂ ਟਵਿੱਟਰ 'ਤੇ ਉਨ੍ਹਾਂ ਵਲੋਂ ਸਾਂਝੀਆਂ ਕੀਤੀਆਂ ਗਈਆਂ।
ਲਾਹੌਰ ਦੀਆਂ ਸੜਕਾਂ 'ਤੇ ਇਸ ਕਾਰਨ ਲੱਗੇ ਵਿੰਗ ਕਮਾਂਡਰ ਅਭਿਨੰਦਨ ਤੇ PM ਮੋਦੀ ਦੇ ਪੋਸਟਰ
NEXT STORY