ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਹੁਣ ਉਨ੍ਹਾਂ ਨੂੰ ਚੌਥਾ ਸੰਮਨ ਭੇਜਣ ਦੀ ਤਿਆਰੀ ਕਰ ਰਹੀ ਹੈ। ਈਡੀ ਨਾਲ ਜੁੜੇ ਸੂਤਰਾਂ ਮੁਤਾਬਕ ਫ਼ਿਲਹਾਲ ਕੇਜਰੀਵਾਲ ਨੇ ਜੋ ਚਿੱਠੀ ਭੇਜੀ ਹੈ, ਉਸ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਚੌਥਾ ਸੰਮਨ ਭੇਜਿਆ ਜਾਵੇਗਾ। ਈਡੀ ਨੇ ਅੱਜ ਕੇਜਰੀਵਾਲ ਦੀ ਰਿਹਾਇਸ਼ 'ਤੇ ਛਾਪੇਮਾਰੀ ਦੇ ਦਾਅਵਿਆਂ ਨੂੰ ਅਫ਼ਵਾਹ ਦੱਸਿਆ ਹੈ।
ਇਹ ਵੀ ਪੜ੍ਹੋ- ਈਡੀ ਦੇ ਤੀਜੇ ਸੰਮਨ 'ਤੇ ਵੀ ਪੇਸ਼ ਨਹੀਂ ਹੋਏ CM ਕੇਜਰੀਵਾਲ, ਭੇਜਿਆ ਲਿਖਤੀ ਜਵਾਬ
ਦਰਅਸਲ ਈਡੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 3 ਸੰਮਨ ਜਾਰੀ ਕਰ ਚੁੱਕੀ ਹੈ, ਜਿਸ 'ਚ ਉਨ੍ਹਾਂ ਨੂੰ ਪੁੱਛ-ਗਿੱਛ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ। ਹਾਲਾਂਕਿ ਤਿੰਨ ਸੰਮਨ ਮਿਲਣ ਮਗਰੋਂ ਵੀ ਹੁਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਨੇ ਤਿੰਨੋਂ ਸੰਮਨਾਂ ਦੇ ਜਵਾਬ ਵਿਚ ਚਿੱਠੀ ਭੇਜ ਕੇ ਈਡੀ ਨੂੰ ਜਵਾਬ ਦਿੱਤੇ ਹਨ।
ਈਡੀ ਇਨ੍ਹਾਂ ਤਾਰੀਖਾਂ 'ਤੇ ਕੇਜਰੀਵਾਲ ਨੂੰ ਭੇਜ ਚੁੱਕੀ ਹੈ 3 ਸੰਮਨ
ਕੇਜਰੀਵਾਲ ਨੂੰ ਈਡੀ ਨੇ ਸੰਮਨ ਜਾਰੀ ਕਰ ਕੇ ਪਿਛਲੇ ਸਾਲ 2 ਨਵੰਬਰ ਅਤੇ 21 ਦਸੰਬਰ ਅਤੇ ਇਸ ਸਾਲ 3 ਜਨਵਰੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ। ਕੇਜਰੀਵਾਲ ਨੇ ਈਡੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਿਆ। ਏਜੰਸੀ ਵਲੋਂ ਮਨੀ ਲਾਂਡਰਿੰਗ ਰੋਕੂ ਐਕਟ ਦੀਆਂ ਵਿਵਸਥਾਵਾਂ ਤਹਿਤ ਹੁਣ ਕੇਜਰੀਵਾਲ ਨੂੰ ਚੌਥਾ ਸੰਮਨ ਜਾਰੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਜੇਲ੍ਹ 'ਚ ਬੰਦ ਸੰਜੇ ਸਿੰਘ ਦੀਆਂ ਮੁਸ਼ਕਲਾਂ ਹੋਰ ਵਧੀਆਂ, ਦੇਣਾ ਹੋਵੇਗਾ 1 ਲੱਖ ਰੁਪਏ ਦਾ ਮੁਆਵਜ਼ਾ
'ਆਪ' ਆਗੂਆਂ ਨੇ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ
ਦੱਸ ਦੇਈਏ ਕਿ ਬੁੱਧਵਾਰ ਤੋਂ ਹੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਖਦਸ਼ਾ ਜਤਾਉਣਾ ਸ਼ੁਰੂ ਕਰ ਦਿੱਤਾ ਸੀ। 'ਆਪ' ਆਗੂਆਂ ਨੇ ਦਾਅਵਾ ਕੀਤਾ ਸੀ ਕਿ ਈਡੀ ਅੱਜ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਛਾਪਾ ਮਾਰ ਸਕਦੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਸਕਦੀ ਹੈ। ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਦਾਅਵਾ ਕੀਤਾ ਸੀ ਕਿ ਈਡੀ ਅੱਜ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕਰਨ 'ਤੇ ਹਰਦੀਪ ਪੁਰੀ ਦਾ ਵੱਡਾ ਬਿਆਨ, ਕਿਹਾ-ਇਸ ਸਮੇਂ ਹੋਣਗੇ ਸਸਤੇ
NEXT STORY