ਨਵੀਂ ਦਿੱਲੀ- ਪੰਜਾਬ 'ਚ ਬੇਅਦਬੀ ਮਾਮਲਿਆਂ ਤੋਂ ਬਾਅਦ ਹੁਣ ਲੁਧਿਆਣਾ ਦੇ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁਖ਼ ਜ਼ਾਹਰ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਇਨ੍ਹਾਂ ਦੀ ਯੋਜਨਾ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਾਨੂੰ ਇਕ-ਦੂਜੇ ਦਾ ਹੱਥ ਫੜ ਕੇ ਰੱਖਣਾ ਹੈ। ਖ਼ਬਰ ਸੁਣ ਕੇ ਦੁਖ਼ ਹੋਇਆ, ਮ੍ਰਿਤਕਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਅਤੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹੈ।''
ਦੱਸਣਯੋਗ ਹੈ ਕਿ ਵੀਰਵਾਰ ਦੁਪਹਿਰ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਜ਼ਬਰਦਸਤ ਧਮਾਕਾ ਹੋਇਆ, ਇਸ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਧਮਾਕੇ ਵਿਚ ਮਰਨ ਵਾਲੇ ਹੀ ਬੰਬ ਲੈ ਕੇ ਆਏ ਸਨ। ਸੂਤਰ ਦੱਸਦੇ ਹਨ ਕਿ ਜਿਸ ਬਾਥਰੂਮ ਵਿਚ ਇਹ ਧਮਾਕਾ ਹੋਇਆ, ਉਥੋਂ ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼ ਬਰਾਮਦ ਹੋਈ ਹੈ ਅਤੇ ਇਹ ਲਾਸ਼ ਬੰਬ ਲੈ ਕੇ ਆਉਣ ਵਾਲੇ ਦੀ ਹੀ ਹੋ ਸਕਦੀ ਹੈ। ਜਾਂਚ ਲਈ ਐੱਨ. ਆਈ. ਏ. ਦੀ ਦੋ ਮੈਂਬਰੀ ਟੀਮ ਵੀ ਚੰਡੀਗੜ੍ਹੋਂ ਮੌਕੇ ’ਤੇ ਪਹੁੰਚੀ ਹੈ। ਐੱਨ. ਆਈ. ਏ. ਦੀ ਟੀਮ ਪੰਜਾਬ ਪੁਲਸ ਦੀ ਫਾਰੈਂਸਿਕ ਟੀਮ ਨਾਲ ਮਿਲ ਕੇ ਧਮਾਕੇ ਦੀ ਜਾਂਚ ਕਰੇਗੀ।
ਇਹ ਵੀ ਪੜ੍ਹੋ : ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਯੁੱਧਿਆ 'ਚ ਮੰਦਰ ਦੇ ਨਾਮ 'ਤੇ ਦੇਸ਼ ਦੀ ਆਸਥਾ ਨਾਲ ਹੋਇਆ ਧੋਖਾ : ਪ੍ਰਿਯੰਕਾ ਗਾਂਧੀ
NEXT STORY