ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਤੋਂ ਰਿਹਾਈ ਦੇ ਇਕ ਦਿਨ ਬਾਅਦ ਸ਼ਨੀਵਾਰ ਨੂੰ ਕਿਹਾ ਕਿ ਉਹ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲੈਣ ਜਾਣਗੇ। ਕੇਜਰੀਵਾਲ ਕਨਾਟ ਪਲੇਸ 'ਚ ਬਣੇ ਹਨੂੰਮਾਨ ਮੰਦਰ ਦੇ ਦਰਸ਼ਨ ਕਰਨਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਅੱਜ ਦੁਪਹਿਰ 12 ਵਜੇ ਮੈਂ ਭਗਵਾਨ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਵਾਂਗਾ। ਆਬਕਾਰੀ ਨੀਤੀ 'ਘਪਲੇ' ਦੇ ਸਬੰਧ 'ਚ ਸੀਬੀਆਈ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੇ ਕੁਝ ਘੰਟਿਆਂ ਬਾਅਦ ਹੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ।
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਦੇਸ਼ ਵਾਸੀਆਂ ਨੂੰ ਹਿੰਦੀ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
NEXT STORY