ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ’ਤੇ ਇਹ ਰਾਹਤ ਮਿਲੀ ਹੈ। ਈ.ਡੀ. ਨੇ ਜ਼ਮਾਨਤ ਦਾ ਵਿਰੋਧ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਭਲਕੇ ਡਿਊਟੀ ਜੱਜ ਅੱਗੇ ਇਹ ਦਲੀਲਾਂ ਦਿੱਤੀਆਂ ਜਾ ਸਕਦੀਆਂ ਹਨ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਉਨ੍ਹਾਂ ਨੂੰ ਈ.ਡੀ. ਨੇ ਮੁਲਜ਼ਮ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।
ਜ਼ਿਕਰਯੋਗ ਹੈ ਕਿ ਵਿਸ਼ੇਸ਼ ਜੱਜ ਜਸਟਿਸ ਬਿੰਦੂ ਨੇ ਈ.ਡੀ. ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬਚਾਅ ਪੱਖ ਨੇ ਦਾਅਵਾ ਕੀਤਾ ਸੀ ਕਿ ਇਸਤਗਾਸਾ ਧਿਰ ਕੋਲ 'ਆਪ' ਆਗੂ ਨੂੰ ਦੋਸ਼ੀ ਠਹਿਰਾਉਣ ਦਾ ਕੋਈ ਸਬੂਤ ਨਹੀਂ ਸੀ। ਦਲੀਲਾਂ ਦੌਰਾਨ, ਈ.ਡੀ. ਨੇ ਅਦਾਲਤ ਨੂੰ ਦੱਸਿਆ ਕਿ 7 ਨਵੰਬਰ, 2021 ਨੂੰ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਗੋਆ ਦੇ ਹੋਟਲ ਗ੍ਰੈਂਡ ਹਯਾਤ ਵਿੱਚ ਰੁਕੇ ਸਨ ਅਤੇ ਬਿੱਲ ਦਾ ਭੁਗਤਾਨ ਚੰਨਪ੍ਰੀਤ ਸਿੰਘ ਨੇ ਕੀਤਾ ਸੀ, ਜਿਨ੍ਹਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਤਟਵਰਤੀ ਘੇਤਰ 'ਚ 'ਆਪ' ਦੇ ਫੰਡ ਦਾ ਪ੍ਰਬੰਧ ਕੀਤਾ ਸੀ।
ਈ.ਡੀ. ਨੇ ਅਦਾਲਤ ਨੂੰ ਦੱਸਿਆ, "ਹੋਟਲ ਨੂੰ ਦੋ ਕਿਸ਼ਤਾਂ ਵਿੱਚ 1 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਹ ਭੁਗਤਾਨ ਚੰਨਪ੍ਰੀਤ ਸਿੰਘ (ਸਹਿ-ਦੋਸ਼ੀ) ਨੇ ਆਪਣੇ ਬੈਂਕ ਖਾਤੇ ਤੋਂ ਕੀਤਾ ਸੀ। ਚੰਨਪ੍ਰੀਤ ਉਹ ਵਿਅਕਤੀ ਹੈ ਜਿਸ ਨੇ ਵੱਖ-ਵੱਖ 'ਅੰਗੜੀਆ' (ਕੋਰੀਅਰ) ਰਾਹੀਂ 45 ਕਰੋੜ ਰੁਪਏ ਪ੍ਰਾਪਤ ਕੀਤੇ ਸਨ। ਅੰਗੜੀਆ ਪ੍ਰਣਾਲੀ ਇੱਕ ਪੁਰਾਣੀ ਸਮਾਨਾਂਤਰ ਬੈਂਕਿੰਗ ਪ੍ਰਣਾਲੀ ਹੈ ਜਿੱਥੇ ਵਪਾਰੀ ਇੱਕ ਭਰੋਸੇਮੰਦ ਕੋਰੀਅਰ ਰਾਹੀਂ ਇੱਕ ਸੂਬੇ ਤੋਂ ਦੂਜੇ ਸੂਬੇ ਵਿੱਚ ਨਕਦੀ ਭੇਜਦੇ ਹਨ। ਇਹ ਆਮ ਤੌਰ 'ਤੇ ਮੁੰਬਈ ਅਤੇ ਗੁਜਰਾਤ ਵਿੱਚ ਗਹਿਣਿਆਂ ਦੇ ਕਾਰੋਬਾਰ ਵਿੱਚ ਪ੍ਰਚਲਿਤ ਹੈ। ਕੇਂਦਰੀ ਏਜੰਸੀ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਵਾਰ-ਵਾਰ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਵੀ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ।
ਖੁਦ ਨੂੰ ਪ੍ਰਧਾਨ ਮੰਤਰੀ ਦਾ ਸਲਾਹਕਾਰ ਦੱਸ ਕੇ 83 ਲੱਖ ਠੱਗੇ, ਗ੍ਰਿਫਤਾਰ
NEXT STORY