ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਦੇ 5 ਹਜ਼ਾਰ ਕਰਮਚਾਰੀਆਂ ਨੂੰ ਦੀਵਾਲੀ ਦਾ ਸ਼ਾਨਦਾਰ ਤੋਹਫ਼ਾ ਦਿੱਤਾ ਹੈ। ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 5 ਹਜ਼ਾਰ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਿਗਮ ਦੇ 5 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਆਪਣੀ ਨੌਕਰੀ ਪੱਕੀ ਕਰਨ ਦੀ ਮੰਗ ਕਰ ਰਹੇ ਸਨ ਪਰ 15 ਸਾਲ ਸਰਕਾਰ 'ਚ ਰਹੀ ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਦੀਆਂ ਮੰਗਾਂ ਨੂੰ ਕਦੇ ਗੰਭੀਰਤਾ ਨਾਲ ਨਹੀਂ ਲਿਆ। ਹੁਣ ਤਕ ਅਸੀਂ 6484 ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਹੈ।
ਇਹ ਵੀ ਪੜ੍ਹੋ- ਦੇਸ਼ 'ਚ ਕਹਿਰ ਵਰ੍ਹਾ ਰਿਹੈ ਬੇਲਗਾਮ ਡੇਂਗੂ, ਇਹ ਸੂਬੇ ਸਭ ਤੋਂ ਜ਼ਿਆਦਾ ਪ੍ਰਭਾਵਿਤ
ਇਹ ਵੀ ਪੜ੍ਹੋ- 89 ਸਾਲਾ ਬਜ਼ੁਰਗ ਨੂੰ ਨਹੀਂ ਮਿਲੀ 82 ਸਾਲਾ ਪਤਨੀ ਤੋਂ ਤਲਾਕ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਦੱਸੀ ਇਹ ਵਜ੍ਹਾ
ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਦਿੱਲੀ ਨਗਰ ਨਿਗਮ ਦੇ ਸਦਨ ਦੀ ਬੈਠਕ 'ਚ ਪ੍ਰਸਤਾਵ ਪਾਸ ਕਰਕੇ ਲਗਭਗ 5 ਹਜ਼ਾਰ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੱਚੇ ਕਰਮਚਾਰੀਆਂ ਦੀ ਨੌਕਰੀ ਦਾ ਕੁਝ ਪਤਾ ਨਹੀਂ ਹੁੰਦਾ। ਉਨ੍ਹਾਂ ਨੂੰ ਅੱਜ ਬੁਲਾ ਕੇ ਕੰਮ ਲਿਆ ਜਾ ਰਿਹਾ ਹੈ ਤਾਂ ਕੱਲ੍ਹ ਨਹੀਂ ਵੀ ਬੁਲਾਇਆ ਜਾ ਸਕਦਾ। ਮਹੀਨੇ 'ਚ 15 ਦਿਨ ਕੰਮ ਲਿਆ ਜਾਵੇਗਾ ਜਾਂ 20 ਦਿਨ ਕੰਮ ਲਿਆ ਜਾਵੇਗਾ, ਇਸਦਾ ਵੀ ਕੁਝ ਪਤਾ ਨਹੀਂ ਹੁੰਦਾ। ਉਨ੍ਹਾਂ ਦੀਆਂ ਛੁੱਟੀਆਂ ਦਾ ਵੀ ਨਹੀਂ ਪਤਾ ਹੁੰਦਾ। ਕੱਚੇ ਕਰਮਚਾਰੀਾਂ ਨੂੰ ਪੂਰੀ ਤਨਖਾਹ ਵੀ ਨਹੀਂ ਮਿਲਦੀ। ਹੁਣ ਤਕ ਕਈ ਤਰ੍ਹਾਂ ਕੱਚੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਦਿੱਲੀ ਨਗਰ ਨਿਗਮ 'ਚ ਭਾਜਪਾ ਦੀ ਸਰਕਾਰ ਸੀ। ਭਾਜਪਾ ਨੇ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਕਰਨ 'ਚ ਕੋਈ ਕਸਰ ਨਹੀਂ ਛੱਡੀ ਸੀ। ਸਫਾਈ ਕਰਮਚਾਰੀਆਂ ਦੀ ਹਮੇਸ਼ਾ ਇਹੀ ਮੰਗ ਰਹੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਅਜੇ ਡੇਢ ਸਾਲ ਹੀ ਹੋਏ ਹਨ। ਇਨ੍ਹਾਂ ਡੇਢ ਸਾਲਾਂ ਦੇ ਅੰਦਰ ਅਸੀਂ ਕਰੀਬ 30 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਹੈ। ਇਹ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਿਖਾਉਂਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿੱਲੀ ਨਗਰ ਨਿਗਮ 'ਚ 'ਆਪ' ਦੀ ਸਰਕਾਰ ਬਣੀ ਹੈ, ਨਗਰ ਨਿਗਮ ਤੋਂ ਚੰਗੀਆਂ-ਚੰਗੀਆਂ ਖਬਰਾਂ ਆ ਰਹੀਆਂ ਹਨ। ਸਾਡੇ ਸਰਕਾਰ ਤੋਂ ਪਹਿਲਾਂ ਨਗਰ ਨਿਗਮ ਤੋਂ ਭ੍ਰਿਸ਼ਟਾਚਾਰ ਅਤੇ ਤਨਖਾਹ ਨਾ ਮਿਲਣ ਦੀਆਂ ਖਬਰਾਂ ਆਉਂਦੀਆਂ ਸਨ। ਜਦੋਂ ਨਿਗਮ 'ਚ ਭਾਜਪਾ ਦੀ ਸਰਕਾਰ ਸੀ, ਉਦੋਂ ਖੂਭ ਭ੍ਰਿਸ਼ਟਾਚਾਰ ਹੁੰਦਾ ਸੀ। ਇਸਤੋਂ ਇਲਾਵਾ ਕਰਮਚਾਰੀਆਂ ਨੂੰ ਤਿੰਨ-ਤਿੰਨ ਮਹੀਨੇ ਤਨਖਾਹ ਨਾ ਮਿਲਣ ਦੀਆਂ ਖਬਰਾਂ ਆਉਂਦੀਆਂ ਸਨ। ਸਫਾਈ ਕਰਮਚਾਰੀ ਤਨਖਾਹ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਪ੍ਰਦਰਸ਼ਨ ਅਤੇ ਹੜਤਾਲ ਕਰਦੇ ਨਜ਼ਰ ਆਉਂਦੇ ਸਨ। ਅਸੀਂ ਕਈ ਗਲਤ ਚੀਜ਼ਾਂ ਨੂੰ ਕੰਟਰੋਲ ਕੀਤਾ ਹੈ ਅਤੇ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਸਾਰੇ ਕਰਮਚਾਰੀਆਂ ਨੂੰ ਸਮੇਂ 'ਤੇ ਨਤਖਾਹ ਮਿਲਣ ਲੱਗੀ ਹੈ।
ਇਹ ਵੀ ਪੜ੍ਹੋ- ਔਰਤਾਂ ਹੀ ਨਹੀਂ ਹੁਣ ਪੁਰਸ਼ ਵੀ ਲੈ ਸਕਣਗੇ ਗਰਭ ਨਿਰੋਧਕ, ICMR ਨੇ ਕੀਤਾ ਸਫ਼ਲ ਪ੍ਰੀਖਣ
80 ਦੇ ਦਹਾਕੇ 'ਚ ਪੰਜਾਬ 'ਚ ਜੋ ਕੁਝ ਵੀ ਹੋਇਆ, ਕਮਲਨਾਥ ਉਸ ਲਈ ਜ਼ਿੰਮੇਵਾਰ : ਆਰ.ਪੀ. ਸਿੰਘ
NEXT STORY