ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ 1 ਮਾਰਚ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠਣਗੇ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਕਿਹਾ ਕਿ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਰਹਾਂਗਾ। ਇਹ ਭੁੱਖ ਹੜਤਾਲ ਉਦੋਂ ਤਕ ਜਾਰੀ ਰਹੇਗੀ, ਜਦੋਂ ਤਕ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਨਹੀਂ ਮਿਲ ਜਾਂਦਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਵਿਚ ਲੋਕਤੰਤਰ ਲਾਗੂ ਹੈ ਪਰ ਦਿੱਲੀ 'ਚ ਅਜਿਹਾ ਨਹੀਂ ਹੈ। ਜਨਤਾ ਵੋਟ ਕਰਦੀ ਹੈ ਅਤੇ ਸਰਕਾਰ ਚੁਣਦੀ ਹੈ ਪਰ ਸਰਕਾਰ ਕੋਲ ਕੋਈ ਪਾਵਰ (ਸ਼ਕਤੀ) ਨਹੀਂ ਹੈ। ਇਸ ਲਈ ਅਸੀਂ 1 ਮਾਰਚ ਤੋਂ ਅੰਦੋਲਨ ਸ਼ੁਰੂ ਕਰਾਂਗੇ ਅਤੇ ਮੈਂ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਭੁੱਖ ਹੜਤਾਲ 'ਤੇ ਬੈਠਾਂਗਾ।
ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਅਮਰਨਾਥ ਸ਼ਰਾਈਨ ਬੋਰਡ ਦਾ ਕੀਤਾ ਮੁੜ ਗਠਨ
NEXT STORY