ਨਵੀਂ ਦਿੱਲੀ— ਰਾਜਧਾਨੀ ਦਿੱਲੀ ਇਸ ਸਮੇਂ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਹੀ ਹੈ। ਵੱਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਕਦਮ ਚੁੱਕਿਆ ਹੈ। ਕੇਜਰੀਵਾਲ ਨੇ ਵੀਰਵਾਰ ਯਾਨੀ ਕਿ ਅੱਜ 'ਗ੍ਰੀਨ ਦਿੱਲੀ' ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਮੋਬਾਇਲ ਐਪ ਦੇ ਇਸਤੇਮਾਲ ਨਾਲ ਲੋਕ ਪ੍ਰਦੂਸ਼ਣ ਫੈਲਾਉਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਸਰਕਾਰ ਨੂੰ ਦੇ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਮੁਕਾਬਲਾ ਕਰਨ ਲਈ ਸਰਕਾਰ ਸਾਰਿਆਂ ਨੂੰ ਇਸ ਮੁਹਿੰਮ 'ਚ ਸ਼ਾਮਲ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਮਦਦ ਦੇ ਬਿਨਾਂ ਕੋਈ ਵੱਡਾ ਬਦਲਾਅ ਨਹੀਂ ਆ ਸਕਦਾ।
ਕੇਜਰੀਵਾਲ ਨੇ ਕਿਹਾ ਕਿ ਲੋਕ ਕੂੜਾ ਸਾੜਨ, ਉਦਯੋਗਿਕ ਪ੍ਰਦੂਸ਼ਣ, ਧੂੜ ਆਦਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਗਤੀਵਿਧੀਆਂ ਦੀਆਂ ਤਸਵੀਰਾਂ ਖਿੱਚ ਕੇ ਜਾਂ ਉਸ ਦਾ ਵੀਡੀਓ ਬਣਾ ਕੇ ਐਪ 'ਤੇ ਅਪਲੋਡ ਕਰ ਸਕਦੇ ਹਨ। ਐਪ ਉਸ ਥਾਂ ਦਾ ਪਤਾ ਲਾ ਕੇ ਸੰਬੰਧਤ ਮਹਿਕਮੇ ਨੂੰ ਇਸ ਦੀ ਸੂਚਨਾ ਦੇਵੇਗਾ, ਤਾਂ ਕਿ ਸਮੇਂ ਰਹਿੰਦੇ ਨਿਪਟਾਰਾ ਕੀਤਾ ਜਾ ਸਕੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਅਸੀਂ ਹਰ ਤਰ੍ਹਾਂ ਦੀ ਸ਼ਿਕਾਇਤ ਲਈ ਸਖਤ ਸਮੇਂ ਸੀਮਾ ਤੈਅ ਕੀਤੀ ਹੈ। ਸ਼ਿਕਾਇਤ ਦਾ ਨਿਪਟਾਰਾ ਕਰਨ ਤੋਂ ਬਾਅਦ ਸੰਬੰਧਤ ਮਹਿਕਮਿਆਂ ਨੂੰ ਵੀ ਤਸਵੀਰ ਅਪਲੋਡ ਕਰਨੀ ਹੋਵੇਗੀ। ਐਪ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਲੋਕਾਂ 'ਤੇ ਕੋਰੋਨਾ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ, ਗੰਭੀਰ ਸ਼੍ਰੇਣੀ 'ਚ ਪਹੁੰਚੀ ਦਿੱਲੀ ਦੀ ਹਵਾ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਪ੍ਰਦੂਸ਼ਣ ਦੀ ਵਜ੍ਹਾ ਕਰ ਕੇ ਤਕਲੀਫ਼ ਵਿਚ ਹਾਂ। ਇਸ ਨਾਲ ਨਜਿੱਠਣ ਲਈ ਪਿਛਲੇ 5 ਸਾਲਾਂ ਵਿਚ ਅਸੀਂ ਕਈ ਕਦਮ ਚੁੱਕੇ ਹਨ। ਅਸੀਂ ਸਾਰੇ ਥਰਮਲ ਪਲਾਂਟ ਬੰਦ ਕੀਤੇ ਹਨ। ਦਿੱਲੀ ਨੇ ਉਦਾਹਰਣ ਪੇਸ਼ ਕੀਤੀ ਹੈ ਕਿ ਪਰਾਲੀ ਨੂੰ ਖਾਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਬਾਕੀ ਸਰਕਾਰਾਂ ਵੀ ਦਿੱਲੀ ਵਲੋਂ ਜੋ ਉਦਾਹਰਣ ਪੇਸ਼ ਕੀਤੇ ਗਏ ਹਨ, ਉਨ੍ਹਾਂ ਨੂੰ ਅਪਣਾਉਣਗੀਆਂ।
ਇਹ ਵੀ ਪੜ੍ਹੋ: ਇਰਾਕ ਪਰਤਣ ਲਈ ਰੋ-ਰੋ ਬੇਹਾਲ ਹੋਈ ਇਹ ਬੀਬੀ, ਕਿਹਾ-'ਪਰਿਵਾਰ ਕੋਲ ਆਖ਼ਰੀ ਸਾਹ ਲੈਣਾ ਚਾਹੁੰਦੀ ਹਾਂ'
ਹਰਿਆਣਾ 'ਚ ਗਾਇਕ ਦੇ ਘਰ ਬਾਹਰ ਬਦਮਾਸ਼ਾਂ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਜਾਨੋਂ ਮਾਰਨ ਦੀ ਦਿੱਤੀ ਧਮਕੀ
NEXT STORY