ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਜੇਕਰ ਅਸੀਂ ਗਲਤ ਕੀਤਾ ਹੈ ਤਾਂ ਸਾਨੂੰ ਗ੍ਰਿਫਤਾਰ ਕਰ ਲਵੋ। ਸੀ.ਬੀ.ਆਈ. ਨੇ ਸਾਰੀ ਫਾਈਲ ਚੈੱਕ ਕਰ ਕੇ ਰੱਖਈ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਵੱਡਾ ਦੋਸ਼ ਲਗਾਇਆ ਹੈ। ਮਨੋਜ ਨੇ ਇਕ ਆਰ.ਟੀ.ਆਈ. ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਸਰਕਾਰ 'ਤੇ ਸਿੱਖਿਆ ਦੇ ਨਾਂ 'ਤੇ 2 ਹਜ਼ਾਰ ਕਰੋੜ ਦਾ ਘਪਲਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਮਨੀਸ਼ ਤਿਵਾੜੀ ਨੇ ਲਗਾਏ ਸੀ ਘਪਲੇ ਦੇ ਦੋਸ਼
ਮਨੋਜ ਦੇ ਦੋਸ਼ਾਂ 'ਤੇ ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਜਵਾਬ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਨੇ ਘਪਲਾ ਕੀਤਾ ਹੈ ਤਾਂ ਮੈਨੂੰ ਅਤੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਜਾਵੇ। ਦੂਜੇ ਪਾਸੇ ਭਾਜਪਾ ਵੀ ਇਸ ਪੂਰੇ ਮੁੱਦੇ 'ਤੇ ਹਮਲਾਵਰ ਰੁਖ 'ਚ ਨਜ਼ਰ ਆ ਰਹੀ ਹੈ। ਭਾਜਪਾ ਦੇ ਨੇਤਾ ਪਾਰਲੀਆਮੈਂਟ ਸਟਰੀਟ ਥਾਣੇ ਪਹੁੰਚ ਕੇ ਇਸ ਘਪਲੇ ਦੇ ਸੰਬੰਧ 'ਚ ਐੱਫ.ਆਈ.ਆਰ. ਦਰਜ ਕਰਵਾਉਣ ਜਾ ਰਹੇ ਹਨ। ਭਾਜਪਾ ਨੇਤਾਵਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ। ਭਾਜਪਾ ਨੇਤਾਵਾਂ ਨੇ ਇਸ ਸੰਬੰਧ 'ਚ ਪਾਰਲੀਆਮੈਂਟ ਸਟਰੀਟ ਦੇ ਡੀ.ਸੀ.ਪੀ. ਨੂੰ ਸ਼ਿਕਾਇਤ ਸੌਂਪੀ ਹੈ।
ਪਾਣੀ ਦੀ ਮੰਗ ਪੂਰੀ ਕਰਨ ਲਈ ਵੱਡਾ ਫੈਸਲਾ ਲਿਆ
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਕੈਬਨਿਟ ਨੇ ਦਿੱਲੀ 'ਚ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿੱਲੀ 'ਚ ਬਾਰਸ਼ ਦੇ ਪਾਣੀ ਨੂੰ ਯਮੁਨਾ ਦੇ ਫਲੱਡ ਪਲੇਨ 'ਚ ਸਟੋਰ ਕਰਨ ਦੀ ਯੋਜਨਾ ਬਣਾਈ ਹੈ। ਕੈਬਨਿਟ ਨੇ ਪ੍ਰਸਤਾਵ ਪਾਸ ਕਰ ਦਿੱਤਾ ਹੈ। ਗਰਾਊਂਡ ਵਾਟਰ ਰਿਚਾਰਜ ਕਰਨ ਦਾ ਕੰਮ ਕੀਤਾ ਜਾਵੇਗਾ। ਇਸ ਵਾਰ ਸਮਾਂ ਘੱਟ ਹੈ ਪਰ ਸ਼ੁਰੂਆਤ ਠੋਸ ਹੋਵੇਗੀ। ਇਸ ਦੇ ਨਤੀਜੇ ਤੋਂ ਪਤਾ ਲੱਗੇਗਾ ਕਿ ਪਾਣੀ ਨੂੰ ਸਟੋਰ ਕਰਨ ਦੀ ਕਿੰਨੀ ਸੰਭਾਵਨਾ ਹੈ।
ਵਿਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਅੱਗੇ ਆਈ 'ਆਪ', ਵਿਦੇਸ਼ ਮੰਤਰਾਲੇ ਨੂੰ ਲਗਾਈ ਗੁਹਾਰ (ਵੀਡੀਓ)
NEXT STORY