ਨੈਸ਼ਨਲ ਡੈਸਕ: ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਦਿੱਲੀ ਸਰਕਾਰ ਵਿਚ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਅੱਜ ਈ.ਡੀ. ਵੱਲੋਂ ਅਰਵਿੰਦ ਕੇਜਰੀਵਾਲ ਦੇ ਘਰ ਛਾਪੇਮਾਰੀ ਕੀਤੀ ਜਾਵੇਗੀ, ਇਸ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਆਤਿਸ਼ੀ ਨੇ ਬੁੱਧਵਾਰ ਦੇਰ ਰਾਤ ਟਵੀਟ ਕੀਤਾ, "ਖ਼ਬਰ ਆ ਰਹੀ ਹੈ ਕਿ ਕੱਲ੍ਹ ਸਵੇਰੇ ਈ.ਡੀ. ਅਰਵਿੰਦ ਕੇਜਰੀਵਾਲ ਦੇ ਘਰ ਛਾਪੇਮਾਰੀ ਕਰਨ ਜਾ ਰਹੀ ਹੈ। ਗ੍ਰਿਫ਼ਤਾਰੀ ਹੋ ਸਕਦੀ ਹੈ।"
ਇਹ ਖ਼ਬਰ ਵੀ ਪੜ੍ਹੋ - ਟਰੱਕ ਡਰਾਈਵਰਾਂ ਦੀ ਹੜਤਾਲ ਦਰਮਿਆਨ ਪੰਜਾਬ 'ਚ ਪੈਟਰੋਲ ਪੰਪ 'ਤੇ ਚੱਲੀ ਗੋਲ਼ੀ, ਨੌਜਵਾਨ ਹੋਇਆ ਫੱਟੜ
ਦਿੱਲੀ ਸਰਕਾਰ 'ਚ ਮੰਤਰੀ ਤੇ ਆਪ ਆਗੂ ਸੌਰਭ ਭਾਰਦਵਾਜ ਨੇ ਟਵੀਟ ਕੀਤਾ, "ਸੁਣਨ 'ਚ ਆ ਰਿਹਾ ਹੈ ਕਿ ਕੱਲ੍ਹ ਸਵੇਰੇ ਈ.ਡੀ. ਮੁੱਖ ਮੰਤਰੀ ਕੇਜਰੀਵਾਲ ਜੀ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਲੀ ਹੈ।"
ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਟਵੀਟ ਕੀਤਾ, "ਖ਼ਬਰਾਂ ਆ ਰਹੀਆਂ ਹਨ ਕਿ ਈ.ਡੀ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਘਰ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸ਼ਾਂਤ ਰਹੋ।"
ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਨਿਤੀ ਮਾਮਲੇ ਵਿਚ ਈ.ਡੀ. ਵੱਲੋਂ ਅਰਵਿੰਦ ਕੇਜਰੀਵਾਲ ਨੂੰ 3 ਵਾਰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਿਆ ਹੈ। ਉਨ੍ਹਾਂ ਦੇ ਸੰਮਨ ਦੇ ਜਵਾਬ ਵਿਚ ਬੁੱਧਵਾਰ ਨੂੰ ਈ.ਡੀ. ਨੂੰ ਲਿਖਿਆ ਕਿ ਉਹ ਰਾਜ ਸਭਾ ਚੋਣਾਂ ਤੇ ਗਣਤੰਰ ਦਿਵਸ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ, ਪਰ ਏਜੰਸੀ ਦੀ ਕਿਸੇ ਵੀ ਪ੍ਰਸ਼ਨਾਵਲੀ ਦਾ ਜਵਾਬ ਦੇਣ ਲਈ ਤਿਅਰ ਹਨ। 'ਆਪ' ਸੁਪਰੀਮੋ ਨੇ ਏਜੰਸੀ ਨੂੰ ਉਸ ਦੇ ਪਿਛਲੇ ਪੱਤਰਾਂ ਦਾ ਜਵਾਬ ਦੇਣ ਲਈ ਕਿਹਾ, ਜਿਸ ਵਿਚ ਉਨ੍ਹਾਂ ਨੇ ਕਥਿਤ ਪੁੱਛਗਿੱਛ/ਜਾਂਚ ਲਈ ਬੁਲਾਉਣ ਪਿੱਛੇ ਅਸਲ ਇਰਾਦਿਆਂ ਅਤੇ ਪੁੱਛਗਿੱਛ ਦੀ ਪ੍ਰਕਿਰਤੀ ਅਤੇ ਦਾਇਰੇ ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਉਨ੍ਹਾਂ ਨੇ ਸੰਮਨ ਦੇ ਜਵਾਬ ਵਿਚ ਕਿਹਾ, "ਉਪਰੋਕਤ ਮਹੱਤਵਪੂਰਨ ਪਹਿਲੂਆਂ 'ਤੇ ਤੁਹਾਡੀ ਚੁੱਪੀ ਮੈਨੂੰ ਇਸ ਸਿੱਟੇ 'ਤੇ ਪਹੁੰਚਾਉਂਦੀ ਹੈ ਕਿ ਤੁਸੀਂ ਗੈਰ-ਕਾਨੂੰਨੀ ਗੋਪਨੀਯਤਾ ਬਣਾਈ ਹੋਈ ਹੈ ਅਤੇ ਮੌਜੂਦਾ ਮਾਮਲੇ ਵਿਚ ਇਕ ਅਪਾਰਦਰਸ਼ੀ ਅਤੇ ਮਨਮਾਨੇ ਢੰਗ ਨਾਲ ਕੰਮ ਕਰ ਰਹੇ ਹੋ।"
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਵੱਲੋਂ 4 ਅਧਿਆਪਕਾਂ ਵਿਰੁੱਧ ਜਾਅਲਸਾਜ਼ੀ ਦਾ ਮਾਮਲਾ ਦਰਜ, ਪੜ੍ਹੋ ਪੂਰੀ ਖ਼ਬਰ
ਕੇਜਰੀਵਾਲ ਨੇ ਇਸ ਤੋਂ ਪਹਿਲਾਂ 2 ਨਵੰਬਰ ਅਤੇ 21 ਦਸੰਬਰ ਨੂੰ ਭੇਜੇ ਦੋ ਸੰਮਨਾਂ ਦੇ ਬਾਵਜੂਦ ਏਜੰਸੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਨੋਟਿਸਾਂ ਨੂੰ 'ਗੈਰ-ਕਾਨੂੰਨੀ' ਅਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਗ੍ਰਿਫ਼ਤਾਰੀ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਹਨ। ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਨ, ਪਰ ਪਾਰਟੀ ਨੇ ਦਾਅਵਾ ਕੀਤਾ ਕਿ ਸੰਮਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਰਾਦੇ ਨਾਲ ਭੇਜੇ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੁੰਦ ਦੇ ਮੌਸਮ 'ਚ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਲਈ ਰੇਲਵੇ ਦਾ ਵੱਡਾ ਉਪਰਾਲਾ, ਫਾਗ ਪਾਸ ਡਿਵਾਈਸਿਜ਼ ਦਾ ਕੀਤਾ ਪ੍ਰਬੰਧ
NEXT STORY