ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਹਸਪਤਾਲ 'ਚ ਦਾਖ਼ਲ ਪਾਰਟੀ ਦੇ ਨੇਤਾ ਸਤੇਂਦਰ ਜੈਨ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਜੈਨ ਨੂੰ ਬਹਾਦਰ ਵਿਅਕਤੀ ਅਤੇ ਨਾਇਕ ਦੱਸਿਆ। ਪਿਛਲੇ ਸਾਲ ਮਈ 'ਚ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਈ. ਡੀ. ਵਲੋਂ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਤਿਹਾੜ ਜੇਲ੍ਹ ਵਿਚ ਬੰਦ ਜੈਨ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ ਪਿਛਲੇ ਸ਼ੁੱਕਰਵਾਰ ਨੂੰ 6 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ।
ਇਹ ਵੀ ਪੜ੍ਹੋ- ਤਿਹਾੜ ਜੇਲ੍ਹ ਦੇ ਬਾਥਰੂਮ 'ਚ ਡਿੱਗੇ 'ਆਪ' ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਹਸਪਤਾਲ 'ਚ ਕਰਵਾਏ ਗਏ ਦਾਖ਼ਲ
ਪਾਰਟੀ ਸੂਤਰਾਂ ਨੇ ਦੱਸਿਆ ਸੀ ਕਿ ਪਿਛਲੇ ਵੀਰਵਾਰ ਨੂੰ ਚੱਕਰ ਆਉਣ ਕਾਰਨ ਜੇਲ੍ਹ ਦੇ ਬਾਥਰੂਮ ਵਿਚ ਡਿੱਗਣ ਮਗਰੋਂ ਜੈਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਸੀ। ਕੇਜਰੀਵਾਲ ਨੇ ਜੈਨ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਟਵਿੱਟਰ 'ਤੇ ਸਾਂਝੀਆਂ ਕਰਦਿਆਂ ਲਿਖਿਆ- ਬਹਾਦਰ ਵਿਅਕਤੀ, ਨਾਇਕ ਨਾਲ ਮੁਲਾਕਾਤ। ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਜੈਨ ਨੂੰ ਪਹਿਲਾਂ ਦੀਨ ਦਿਆਲ ਉਪਾਧਿਆਏ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ ਅਤੇ ਬਾਅਦ 'ਚ ਸਾਹ ਲੈਣ 'ਚ ਤਕਲੀਫ਼ ਕਾਰਨ ਉਨ੍ਹਾਂ ਨੂੰ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ICU 'ਚ ਦਾਖ਼ਲ, ਸਾਹਮਣੇ ਆਈ ਤਸਵੀਰ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੈਨ ਨੂੰ ਉਨ੍ਹਾਂ ਦੀ ਪਸੰਦ ਦੇ ਹਸਪਤਾਲ ਵਿਚ ਇਲਾਜ ਕਰਾਉਣ ਦੀ ਆਗਿਆ ਦਿੱਤੀ ਸੀ। ਅਦਾਲਤ ਨੇ ਜੈਨ ਨੂੰ ਅੰਤਰਿਮ ਜ਼ਮਾਨਤ ਦੇ ਸਮੇਂ ਦੌਰਾਨ ਮੀਡੀਆ ਨਾਲ ਗੱਲ ਨਾ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਜੈਨ ਦੀ ਅੰਤਰਿਮ ਜ਼ਮਾਨਤ ਦਾ ਸਮਾਂ 11 ਜੁਲਾਈ ਨੂੰ ਖ਼ਤਮ ਹੋਵੇਗਾ।
ਲਾਲ ਅਤੇ ਚਿੱਟੇ ਸੰਗਮਰਮਰ ਨਾਲ ਤਿਆਰ ਜਾਣੋ ਨਵੇਂ ਸੰਸਦ ਭਵਨ ਦੀ ਖ਼ਾਸੀਅਤ
NEXT STORY