ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਵਿਦਿਆਰਥੀਆਂ ਨੂੰ ਦਿੱਲੀ ਮੈਟਰੋ ਦੇ ਕਿਰਾਏ 'ਚ 50 ਫੀਸਦੀ ਛੋਟ ਦੇਣ ਦੀ ਮੰਗ ਕੀਤੀ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 'ਆਪ' ਦੀ ਇਕ ਚਿੱਠੀ ਅਜਿਹੇ ਸਮੇਂ 'ਚ ਜਾਰੀ ਕੀਤੀ ਗਈ ਹੈ, ਜਦੋਂ ਕੁਝ ਹੀ ਘੰਟਿਆਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਦਿੱਲੀ 'ਚ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜਾਣਾ ਹੈ।
ਕੇਜਰੀਵਾਲ ਨੇ ਆਪਣੇ ਚਿੱਠੀ 'ਚ ਲਿਖਿਆ ਕਿ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਛੋਟ ਦਾ ਬੋਝ ਕੇਂਦਰ ਅਤੇ ਦਿੱਲੀ ਸਰਕਾਰ ਦੋਹਾਂ ਨੂੰ ਬਰਾਬਰ ਰੂਪ ਨਾਲ ਚੁੱਕਣਾ ਚਾਹੀਦਾ। ਦਿੱਲੀ ਮੈਟਰੋ 'ਚ 'ਆਪ' ਨਾਲ ਕੇਂਦਰ ਸਰਕਾਰ ਵੀ ਸਾਂਝੇਦਾਰ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ 'ਆਪ' ਸਰਕਾਰ ਵਿਦਿਆਰਥੀਆਂ ਨੂੰ ਬੱਸਾਂ 'ਚ ਮੁਫ਼ਤ ਯਾਤਰਾ ਸਹੂਲਤ ਦੇਣ ਦੀ ਯੋਜਨਾ ਬਣਾ ਰਹੀ ਹੈ। ਦਿੱਲੀ 'ਚ 'ਆਪ' ਸਰਕਾਰ ਪਹਿਲਾਂ ਤੋਂ ਔਰਤਾਂ ਨੂੰ ਬੱਸਾਂ 'ਚ ਮੁਫ਼ਤ ਯਾਤਰਾ ਦੀ ਸਹੂਲਤ ਦੇ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਦੁਪਹਿਰ 2 ਵਜੇ ਪਾਰਟੀ ਦੇ ਰਾਜ ਇਕਾਈ ਦਫ਼ਤਰ 'ਚ ਪੱਤਰਕਾਰ ਸੰਮੇਲਨ ਕਰਨਗੇ ਅਤੇ ਇਸ ਦੌਰਾਨ ਉਹ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਬਈ ਹਵਾਈ ਅੱਡੇ 'ਚ ਯਾਤਰੀਆਂ ਦੀ ਆਵਾਜਾਈ 'ਚ ਰਿਕਾਰਡ ਵਾਧਾ
NEXT STORY