ਨਵੀਂ ਦਿੱਲੀ— ਇਕ ਪਾਸੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਲੋਕ ਸਭਾ ਚੋਣਾਂ ਲਈ 7 'ਚੋਂ 6 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰ ਦਿੱਤੇ ਹਨ, ਉੱਥੇ ਹੀ ਪਰਦੇ ਦੇ ਪਿੱਛੇ ਕਾਂਗਰਸ ਨਾਲ ਗਠਜੋੜ ਦੀ ਵੀ ਕਵਾਇਦ ਚੱਲ ਰਹੀ ਹੈ। ਖਬਰ ਆਈ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਦੇ ਨੇਤਾਵਾਂ ਦੀ ਇਕ ਬੈਠਕ ਬੁਲਾਈ ਹੈ, ਜਿਸ 'ਚ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
ਦੂਜੇ ਪਾਸੇ ਮੀਡੀਆ ਰਿਪੋਰਟਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਨੇਤਾ ਸ਼ਰਦ ਪਵਾਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਅਤੇ ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਫਿਰ ਤੋਂ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ 'ਆਪ' ਨਾਲ ਗਠਜੋੜ ਨੂੰ ਖਾਰਜ ਕਰਨ ਦਾ ਦੋਸ਼ ਲਗਾਉਂਦੇ ਹੋਏ ਦਿੱਲੀ ਦੀਆਂ 7 'ਚੋਂ 6 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜਨਵਰੀ 'ਚ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਨਾਲ ਮਤਭੇਦਾਂ ਨੂੰ ਦੂਰ ਕਰ ਕੇ ਦਿੱਲੀ 'ਚ ਗਠਜੋੜ ਦੀ ਕੋਸ਼ਿਸ਼ ਦੀ ਅਪੀਲ ਕੀਤੀ ਸੀ।
ਕਸ਼ਮੀਰ ਹਾਈਵੇਅ 'ਤੇ ਵਪਾਰਕ ਵਾਹਨਾਂ ਨੂੰ ਜਾਣ ਦੀ ਆਗਿਆ, ਯਾਤਰੀ ਵਾਹਨ ਬੰਦ
NEXT STORY