ਨਵੀਂ ਦਿੱਲੀ (ਭਾਸ਼ਾ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਜਰੀਵਾਲ (55) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਏਜੰਸੀ ਦਿੱਲੀ ਵਿਚ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਦੇ ਬਿਆਨ ਦਰਜ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਲੜਾਈ ਦਾ ਬਦਲਾ ਲੈਣ ਜਾ ਰਹੇ ਨੌਜਵਾਨਾਂ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ, ਮੌਤ ਦੀ ਵਜ੍ਹਾ ਬਣੇ ਆਪਣੇ ਹੀ ਹਥਿਆਰ
ਈ.ਡੀ. ਨੇ ਮਾਮਲੇ ਵਿਚ ਦਾਇਰ ਚਾਰਜਸ਼ੀਟ ਵਿਚ ਕਈ ਵਾਰ ਕੇਜਰੀਵਾਲ ਦੇ ਨਾਂ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਦੇ ਸਬੰਧ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੇ ਸੰਪਰਕ ਵਿਚ ਸਨ। ਬਾਅਦ ਵਿਚ ਇਹ ਆਬਕਾਰੀ ਨੀਤੀ ਰੱਦ ਕਰ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ। ਸਿਸੋਦੀਆ ਨੂੰ ਇਕ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਉਸ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਸ ਨੇ ਕੇਸ ਵਿਚ 338 ਕਰੋੜ ਰੁਪਏ ਦੇ ਟ੍ਰਾਂਸਫਰ ਦੀ ਅਸਥਾਈ ਤੌਰ 'ਤੇ ਪੁਸ਼ਟੀ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਰਾਸ਼ਟਰ : ਹੋਰ ਤੇਜ਼ ਹੋਈ ਮਰਾਠਾ ਅੰਦੋਲਨ ਦੀ ਅੱਗ, ਅੰਦੋਲਨਕਾਰੀਆਂ ਨੇ ਫੂਕ ਦਿੱਤੇ ਵਿਧਾਇਕਾਂ ਦੇ ਘਰ
NEXT STORY