ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜੇ ਜਾਣ ਤੋਂ ਬਾਅਦ ਇੱਥੇ ਤਿਹਾੜ ਜੇਲ੍ਹ ਲਿਆਂਦਾ ਗਿਆ। ਜੇਲ ਦੇ ਇਕ ਅਧਿਕਾਰੀ ਨੇ ਦੱਸਿਆ ਮੁੱਖ ਮੰਤਰੀ ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚ ਲਿਆਂਦਾ ਗਿਆ ਅਤੇ ਜੇਲ ਨੰਬਰ-2 ਵਿਚ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ। ਦੱਸ ਦੇਈਏ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ- ਆਬਕਾਰੀ ਨੀਤੀ ਮਾਮਲਾ: 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਰਹਿਣਗੇ ਕੇਜਰੀਵਾਲ
ਇਸ ਤੋਂ ਪਹਿਲਾਂ ਅੱਜ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਖਤਮ ਹੋਣ ਤੋਂ ਬਾਅਦ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਈਡੀ ਨੇ ਕੇਜਰੀਵਾਲ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਹ ਜਾਂਚ 'ਚ ਪੂਰੀ ਤਰ੍ਹਾਂ ਸਹਿਯੋਗ ਨਹੀਂ ਕਰ ਰਹੇ ਹਨ। ਉਹ ਟਾਲ-ਮਟੋਲ ਜਵਾਬ ਦੇ ਰਹੇ ਹਨ ਅਤੇ ਆਪਣੇ ਫੋਨ ਦਾ ਪਾਸਵਰਡ ਵੀ ਨਹੀਂ ਦੇ ਰਹੇ, ਤਾਂ ਕਿ ਜਾਂਚ ਅੱਗੇ ਵਧਾਈ ਜਾ ਸਕੇ। ਜਿਸ ਤੋਂ ਬਾਅਦ ਕੋਰਟ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ- 'ਇੰਡੀਆ' ਮਹਾਰੈਲੀ: ਕੇਜਰੀਵਾਲ ਸੱਚੇ ਦੇਸ਼ ਭਗਤ ਹਨ, ਮੰਚ ਤੋਂ ਪਤਨੀ ਸੁਨੀਤਾ ਨੇ ਪੜ੍ਹਿਆ CM ਦਾ ਸੰਦੇਸ਼
ਦੱਸ ਦੇਈਏ ਕਿ 'ਆਪ' ਨੇਤਾ ਸੰਜੇ ਸਿੰਘ ਜਿਨ੍ਹਾਂ ਨੂੰ ਪਿਛਲੇ ਸਾਲ ਅਕਤੂਬਰ 'ਚ ਇਸੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਪਹਿਲਾਂ ਜੇਲ ਨੰਬਰ-2 'ਚ ਬੰਦ ਸੀ ਪਰ ਹਾਲ ਹੀ 'ਚ ਉਨ੍ਹਾਂ ਨੂੰ ਜੇਲ ਨੰਬਰ-5 'ਚ ਤਬਦੀਲ ਕਰ ਦਿੱਤਾ ਗਿਆ ਸੀ। ਦਿੱਲੀ ਦੇ ਸਾਬਕਾ ਡਿਪਟੀ ਮਨੀਸ਼ ਸਿਸੋਦੀਆ ਜੋ ਕਿ ਇਸੇ ਮਾਮਲੇ ਵਿਚ ਜੇਲ੍ਹ 'ਚ ਹਨ, ਜੇਲ੍ਹ ਨੰਬਰ-1 'ਚ ਬੰਦ ਹਨ, ਜਦੋਂ ਕਿ ਬੀ. ਆਰ. ਐਸ ਆਗੂ ਕੇ. ਕਵਿਤਾ ਮਹਿਲਾ ਜੇਲ੍ਹ ਦੀ ਜੇਲ੍ਹ ਨੰਬਰ-6 ਵਿਚ ਹੈ।
ਇਹ ਵੀ ਪੜ੍ਹੋ- ਰਾਸ਼ਟਰਪਤੀ ਨੇ ਘਰ ਜਾ ਕੇ ਅਡਵਾਨੀ ਨੂੰ 'ਭਾਰਤ ਰਤਨ' ਨਾਲ ਕੀਤਾ ਸਨਮਾਨਤ, PM ਮੋਦੀ ਵੀ ਰਹੇ ਮੌਜੂਦ
ਕੀ ਹੈ ਆਬਕਾਰੀ ਨੀਤੀ ਮਾਮਲਾ
ਦੱਸਣਯੋਗ ਹੈ ਕਿ ਈਡੀ ਦਾ ਦੋਸ਼ ਹੈ ਕਿ ਆਬਕਾਰੀ ਨੀਤੀ ਵਿਚ ਬਦਲਾਅ ਦੇ ਬਦਲੇ ਕੇਜਰੀਵਾਲ ਨੇ ਦੱਖਣੀ ਸਮੂਹ ਦੇ ਸ਼ਰਾਬ ਕਾਰੋਬਾਰੀਆਂ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਕਤ ਰਾਸ਼ੀ ਦਾ ਇਸਤੇਮਾਲ ਗੋਆ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਖਰਚ ਕੀਤੀ ਗਈ ਸੀ। ਈਡੀ ਦੀ ਗ੍ਰਿਫ਼ਤਾਰ ਅਤੇ ਕਸਟਡੀ ਨੂੰ ਕੇਜਰੀਵਾਲ ਨੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ ਅਤੇ ਮਾਮਲੇ 'ਚ 3 ਅਪ੍ਰੈਲ ਨੂੰ ਸੁਣਵਾਈ ਹੋਣੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਦੋਲਨਕਾਰੀ ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਖਿਲਾਫ਼ ਦਾਇਰ ਪਟੀਸ਼ਨ ਖਾਰਜ
NEXT STORY