ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਤਿਰੰਗਾ ਯਾਤਰਾ 'ਚ ਸ਼ਾਮਲ ਹੋਣ ਲਈ ਜਲੰਧਰ ਦਾ ਦੌਰਾ ਕਰਨਗੇ। ਕੇਜਰੀਵਾਲ ਨੇ ਟਵੀਟ ਕਰਦਿਆਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ। ਉਨ੍ਹਾਂ ਟਵੀਟ 'ਚ ਕਿਹਾ ਕਿ ਮੈਂ ਭਲਕੇ ਜਲੰਧਰ 'ਚ ਤਿਰੰਗਾ ਯਾਤਰਾ 'ਚ ਸ਼ਾਮਲ ਹੋਵਾਂਗਾ। ਸਾਰੇ ਜਲੰਧਰ ਵਾਸੀਆਂ ਨੂੰ ਅਪੀਲ ਹੈ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਪਹੁੰਚਿਓ।ਹੱਥਾਂ 'ਚ ਤਿਰੰਗਾ ਅਤੇ ਮੂੰਹ 'ਚ 'ਭਾਰਤ ਮਾਤਾ ਦੀ ਜੈ' ਦੇ ਨਾਲ ਦੇਸ਼ ਭਗਤੀ ਦੇ ਮਾਹੌਲ 'ਚ ਜਲੰਧਰ ਦੀਆਂ ਸੜਕਾਂ 'ਤੇ ਤਿਰੰਗਾ ਯਾਤਰਾ ਨਿਕਲੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਧਮਾਕਾ ਕਰਨ ਦੀ ਰੌਂਅ 'ਚ ਭਾਜਪਾ, ਬਦਲਣਗੇ ਸਿਆਸੀ ਸਮੀਕਰਨ
‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਸੁਪਰੀਮੋ 15 ਦਸੰਬਰ (ਦਿਨ ਬੁੱਧਵਾਰ) ਨੂੰ ਪੰਜਾਬ ਦੌਰੇ ’ਤੇ ਆਉਣਗੇ। ਪਹਿਲੇ ਦਿਨ ਬੁੱਧਵਾਰ ਨੂੰ ਕੇਜਰੀਵਾਲ ਜਲੰਧਰ ਵਿਖੇ ਪਾਰਟੀ ਵੱਲੋਂ ਰੱਖੇ ਗਏ ‘ਤਿਰੰਗਾ ਯਾਤਰਾ’ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਮਾਨ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਜਲੰਧਰ ਦੇ ਕਾਰਪੋਰੇਸ਼ਨ ਚੌਂਕ ਵਿੱਚੋਂ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਵੱਖ- ਵੱਖ ਬਾਜ਼ਾਰਾਂ ਰਾਹੀਂ ਸ਼ਹਿਰ ਭਰ ਮਾਰਚ ਕਰੇਗੀ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਇਸ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ ।ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ 'ਚ ਚੋਣ ਰੈਲੀਆਂ ’ਚ ਹਿੱਸਾ ਲੈ ਰਹੇ ਹਨ ਅਤੇ ਪੰਜਾਬੀਆਂ ਲਈ ਗਾਰੰਟੀਆਂ ਦਾ ਐਲਾਨ ਕਰ ਰਹੇ ਹਨ। ਪਿਛਲੇ ਦਿਨੀਂ ਪੰਜਾਬ ਆਏ ਅਰਵਿੰਦ ਕੇਜਰੀਵਾਲ ਨੇ ਐੱਸ. ਸੀ. ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ 18 ਸਾਲ ਤੋਂ ਉੱਪਰ ਉਮਰ ਦੀਆਂ ਔਰਤਾਂ ਨੂੰ 1-1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਵੀ ਕੀਤਾ ਸੀ।ਕੁਝ ਦਿਨ ਪਹਿਲਾਂ ਕਰਤਾਰਪੁਰ ’ਚ ਕੇਜਰੀਵਾਲ ਵੱਲੋਂ ਮਹਿਲਾ ਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਸ ਲਈ ਰਜਿਸਟ੍ਰੇਸ਼ਨ ਵੀ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ: ਰਾਣਾ ਗੁਰਜੀਤ ਤੇ ਨਵਤੇਜ ਚੀਮਾ ਦੀ ਸਿਆਸੀ ਜੰਗ 'ਚ ਸਿੱਧੂ ਦੀ ਐਂਟਰੀ, ਦਿੱਤਾ ਵੱਡਾ ਬਿਆਨ
ਪੰਜਾਬੀਆਂ ਨੂੰ ਗਾਰੰਟੀਆਂ ਦੇ ਐਲਾਨ ਕਰਦਿਆਂ ਉਨ੍ਹਾਂ ਸਾਰੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਸੀ ਕਿ ਐੱਸ.ਸੀ.ਭਾਈਚਾਰੇ ਦਾ ਜਿਹੜਾ ਵੀ ਬੱਚਾ ਆਪਣੀ ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਲਈ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਦਾ ਸਾਰਾ ਖ਼ਰਚ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਸੀ ਕਿ ਜੇਕਰ ਵਿਦਿਆਰਥੀ ਕਿਸੇ ਵਿਸ਼ੇ ਸੰਬੰਧੀ ਕੋਚਿੰਗ ਲੈਣਾ ਚਾਹੁੰਦਾ ਹੈ ਚਾਹੇ ਉਹ ਕੋਈ ਸਰਕਾਰੀ ਪੇਪਰ ਹੋਵੇ ਜਾਂ ਕੰਪਿਊਟਰ ਕੋਚਿੰਗ ਤਾਂ ਇਸ ਦੀ ਫ਼ੀਸ ਵੀ ਸਰਕਾਰ ਵਲੋਂ ਅਦਾ ਕੀਤੀ ਜਾਵੇਗੀ। ਇਸੇ ਤਰ੍ਹਾਂ ਕੇਜਰੀਵਾਲ ਵੱਲੋਂ ਸਭ ਲਈ ਮੁਫ਼ਤ ਸਿਹਤ ਸਹੂਲਤਾਂ ਦਾ ਐਲਾਨ ਵੀ ਕੀਤਾ ਗਿਆ ਹੈ।
ਨੋਟ : ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਸ਼੍ਰੀਨਗਰ ’ਚ ਪੁਲਸ ਬੱਸ ’ਤੇ ਅੱਤਵਾਦੀ ਹਮਲੇ ’ਚ ਜ਼ਖਮੀ ਕਾਂਸਟੇਬਲ ਦੀ ਮੌਤ, ਮਿ੍ਰਤਕਾਂ ਦੀ ਗਿਣਤੀ ਹੋਈ 3
NEXT STORY