ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ Z+ ਸੁਰੱਖਿਆ ਫਿਲਹਾਲ ਬਰਕਰਾਰ ਰਹੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਆਈ. ਬੀ. ਅਤੇ ਦਿੱਲੀ ਪੁਲਸ ਵਲੋਂ ਖ਼ਤਰੇ ਦੇ ਮੁਲਾਂਕਣ ਮਗਰੋਂ ਇਸ 'ਤੇ ਅੱਗੇ ਫ਼ੈਸਲਾ ਲਿਆ ਜਾਵੇਗਾ। ਇਸ ਸਬੰਧ ਵਿਚ ਦਿੱਲੀ ਪੁਲਸ ਦੀ ਸੁਰੱਖਿਆ ਵਿੰਗ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਮੌਜੂਦਾ ਸਥਿਤੀ ਨੂੰ ਲੈ ਕੇ ਰਿਪੋਰਟ ਭੇਜ ਸਕਦੀ ਹੈ। ਰਿਪੋਰਟ ਮਗਰੋਂ ਸੁਰੱਖਿਆ ਜਾਰੀ ਰੱਖਣ 'ਤੇ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵਿਦਿਆਰਥੀਆਂ ਨੂੰ ਵੱਡੀ ਰਾਹਤ, ਹੁਣ ਪੜ੍ਹਾਈ ਦਾ ਪੂਰਾ ਖ਼ਰਚਾ ਚੁੱਕੇਗੀ ਸਰਕਾਰ
ਦੱਸ ਦੇਈਏ ਕਿ ਕਿ ਕਈ ਸੁਰੱਖਿਆ ਖ਼ਤਰਿਆਂ ਕਾਰਨ ਗ੍ਰਹਿ ਮੰਤਰਾਲਾ ਨੇ ਕੇਜਰੀਵਾਲ ਨੂੰ 'Z+' ਸੁਰੱਖਿਆ ਕਵਰ ਪ੍ਰਦਾਨ ਕੀਤਾ ਸੀ। ਸਤੰਬਰ 2024 ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਵੀ ਦਿੱਲੀ ਪੁਲਸ ਵਲੋਂ ਉਨ੍ਹਾਂ ਨੂੰ ਇਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ। ਇਕ ਰਿਪੋਰਟ ਮੁਤਾਬਕ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ 'Z+' ਸੁਰੱਖਿਆ ਕਵਰ ਪ੍ਰਾਪਤ ਹੈ, ਜੋ ਖਤਰੇ ਦੀ ਸ਼ੰਕਾ ਦੇ ਆਧਾਰ 'ਤੇ ਗ੍ਰਹਿ ਮੰਤਰਾਲਾ ਵਲੋਂ ਪ੍ਰਦਾਨ ਕੀਤੀ ਜਾਂਦੀ ਹੈ ਅਤੇ Z ਸ਼੍ਰੇਣੀ ਦੀ ਸੁਰੱਖਿਆ ਦਿੱਲੀ ਪੁਲਸ ਵਲੋਂ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਮੋਬਾਈਲ 'ਤੇ ਗੇਮ ਖੇਡਦਿਆਂ ਮੁੰਡੇ ਨੇ ਕਰ 'ਤੀ ਵੱਡੀ ਗਲਤੀ, ਖ਼ਾਤੇ 'ਚੋਂ ਉੱਡੇ ਡੇਢ ਲੱਖ ਰੁਪਏ
ਦੱਸਣਯੋਗ ਹੈ ਕਿ ਦਿੱਲੀ ਵਿਚ 27 ਸਾਲਾਂ ਬਾਅਦ ਭਾਜਪਾ ਸੱਤਾ 'ਚ ਆਈ ਹੈ। ਮੁੱਖ ਮੰਤਰੀ ਬਣੀ ਰੇਖਾ ਗੁਪਤਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਨਾਲ ਸਾਰੇ ਨਵੇਂ ਮੰਤਰੀਆਂ ਨੂੰ ਸੁਰੱਖਿਆ ਮਿਲ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ, ਜਦਕਿ ਪ੍ਰਵੇਸ਼ ਸਾਹਿਬ ਸਿੰਘ, ਕਪਿਲ ਮਿਸ਼ਰਾ ਅਤੇ ਅਸ਼ੀਸ਼ ਸੂਦ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਮੰਤਰੀ ਦੀ ਲੰਡਨ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ, ਭਾਰਤ ਨੇ ਜਤਾਇਆ ਇਤਰਾਜ਼
NEXT STORY