ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਆਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਕੇਂਦਰੀ ਏਜੰਸੀਆਂ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁਫ਼ਤੀ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ‘ਕੋਰ’ ਵੋਟਰਾਂ ਨੂੰ ਥੁਸ਼ ਕਰਨ ਲਈ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਮਹਿਬੂਬਾ ਨੇ ਟਵੀਟ ਕੀਤਾ,‘‘4 ਕਿਸਾਨਾਂ ਦੇ ਕਤਲ ਦੇ ਦੋਸ਼ੀ ਕੇਂਦਰੀ ਮੰਤਰੀ ਦੇ ਪੁੱਤਰ ਦੇ ਮਾਮਲੇ ’ਚ ਉਦਾਹਰਣ ਪੇਸ਼ ਕਰਨ ਦੇ ਸਥਾਨ ’ਤੇ ਕੇਂਦਰੀ ਏਜੰਸੀਆਂ 23 ਸਾਲ ਦੇ ਨੌਜਵਾਨ ਦੇ ਪਿੱਛੇ ਪਈਆਂ ਹਨ, ਸਿਰਫ਼ ਇਸ ਲਈ ਕਿਉਂਕਿ ਉਸ ਦਾ ਸਰਨੇਮ ਖਾਨ ਹੈ। ਨਿਆਂਪਾਲਿਕਾ ਦਾ ਮਖੌਲ ਹੈ ਕਿ ਭਾਜਪਾ ਦੇ ਕੋਰ ਵੋਟਰਾਂ ਨੂੰ ਖੁਸ਼ ਕਰਨ ਦੇ ਲਿਹਾਜ ਨਾਲ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।’’ ਮੁਫ਼ਤੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੇ ਸੰਦਰਭ ਦੇ ਰਹੀ ਸੀ, ਜਿਨ੍ਹਾਂ ’ਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੁਚਲਣ ਦਾ ਦੋਸ਼ ਹੈ।
ਇਹ ਵੀ ਪੜ੍ਹੋ : ਡਰੱਗ ਮਾਮਲੇ ਮਗਰੋਂ ਐਕਸ਼ਨ 'ਚ ਅਡਾਨੀ ਪੋਰਟ, ਪਾਕਿ ਸਮੇਤ ਇਨ੍ਹਾਂ ਦੇਸ਼ਾਂ ਦੇ ਕਾਰਗੋ ਨਹੀਂ ਕਰੇਗਾ ਹੈਂਡਲ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ 3 ਦਿਨ ਦੇ ਪੁਲਸ ਰਿਮਾਂਡ ’ਤੇ
NEXT STORY