ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਡਾਕੂਮੈਂਟਰੀ ਸੀਰੀਜ਼ ‘ਕਲਟ ਆਫ ਫੀਅਰ : ਆਸਾਰਾਮ ਬਾਪੂ’ ਵਿਵਾਦ ਦੇ ਸਬੰਧ ’ਚ ਡਿਸਕਵਰੀ ਚੈਨਲ ਦੇ ਕਰਮਚਾਰੀਆਂ ਨੂੰ ਕਥਿਤ ਤੌਰ ’ਤੇ ਧਮਕੀਆਂ ਦੇਣ ਦੇ ਦੋਸ਼ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਕੇਂਦਰ ਅਤੇ ਹੋਰ ਸੂਬਾ ਸਰਕਾਰਾਂ ਨੂੰ ਵੀਰਵਾਰ ਨੂੰ ਨੋਟਿਸ ਜਾਰੀ ਕੀਤਾ। ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਸੂਬਾ ਸਰਕਾਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ, ਉਨ੍ਹਾਂ ਪਟੀਸ਼ਨਰ ਸ਼ਸ਼ਾਂਕ ਵਾਲੀਆ ਅਤੇ ਹੋਰਾਂ ਅਤੇ ਉਨ੍ਹਾਂ ਦੇ ਦਫਤਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਬੈਂਚ ਨੇ ਜਿਨ੍ਹਾਂ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ, ਉਨ੍ਹਾਂ ਵਿਚ ਮਹਾਰਾਸ਼ਟਰ, ਕਰਨਾਟਕ, ਹਰਿਆਣਾ, ਤਾਮਿਲਨਾਡੂ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਦਿੱਲੀ ਸ਼ਾਮਲ ਹਨ।
ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਮੁਫ਼ਤ ਰਾਸ਼ਨ! ਸਰਕਾਰ ਕਰ ਰਹੀ ਹੈ ਇਹ ਤਿਆਰੀ
ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ 25 ਜਨਵਰੀ ਨੂੰ ਉਸ ਡਾਕੂਮੈਂਟਰੀ ਦੇ ਡਿਸਕਵਰੀ ਚੈਨਲ ਦੇ ਓ. ਟੀ. ਟੀ. ਪਲੇਟਫਾਰਮ ’ਤੇ ਸ਼ੁਰੂ ਹੋਣ ਤੋਂ ਬਾਅਦ ਸਬੰਧਤ ਕੰਪਨੀ ਮੁਲਾਜ਼ਮਾਂ ਨੂੰ ਸਵੈ-ਘੋਸ਼ਿਤ ਬਾਬਾ ਆਸਾਰਾਮ ਦੇ ਪੈਰੋਕਾਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਵਿਚ ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਨਵ ਮੁਖਰਜੀ ਨੇ ਕਿਹਾ ਕਿ ਸ਼ਿਕਾਇਤ ਦੇ ਬਾਵਜੂਦ ਗੁੰਡਿਆਂ ਦੀਆਂ ਧਮਕੀਆਂ ਕਾਰਨ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪਟੀਸ਼ਨਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਸਲ ਵਿਚ ਸ਼ੱਕ ਹੈ ਕਿ ਆਸਾਰਾਮ ਬਾਪੂ ਦੇ ਸਵੈ-ਘੋਸ਼ਿਤ ਸਮਰਥਕਾਂ ਨੇ ਡਿਸਕਵਰੀ, ਇਸ ਦੀਆਂ ਸਹਾਇਕ ਕੰਪਨੀਆਂ, ਮੂਲ ਸੰਸਥਾਵਾਂ ਅਤੇ ਇਸਦੇ ਕਰਮਚਾਰੀਆਂ, ਪ੍ਰਬੰਧਨ, ਡਾਇਰੈਕਟਰਾਂ ਸਮੇਤ ਪਟੀਸ਼ਨਰਾਂ ਖਿਲਾਫ ਹਿੰਸਾ, ਵਹਿਸ਼ੀਪੁਣੇ ਜਾਂ ਹੋਰ ਅਪਰਾਧਿਕ ਕਾਰਿਆਂ ਦਾ ਸਹਾਰਾ ਲਿਆ ਹੈ। ਇੰਨਾ ਹੀ ਨਹੀਂ, ਉਹ ਭਵਿੱਖ ਵਿਚ ਵੀ ਇਹ ਕੰਮ ਜਾਰੀ ਰੱਖ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੇਨ 'ਚ ਸੀਟ ਨੂੰ ਲੈ ਕੇ ਜੱਦੋ-ਜਹਿਦ, ਪਖ਼ਾਨੇ 'ਚ ਖੜ੍ਹੇ ਹੋ ਕੇ ਯਾਤਰੀ ਕਰ ਰਹੇ ਸਫ਼ਰ
NEXT STORY