ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਸੋਮਵਾਰ ਨੂੰ ਰੱਦ ਕਰ ਦਿੱਤੀ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਅਤੇ ਜੱਜ ਸੂਰੀਆਕਾਂਤ ਅਤੇ ਜੱਜ ਹੇਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਵੀ ਦੋਸ਼ੀ ਨੂੰ ਇਕ ਹਫ਼ਤੇ ਅੰਦਰ ਆਤਮਸਮਰਪਣ ਕਰਨ ਨੂੰ ਕਿਹਾ। ਸੁਪਰੀਮ ਕੋਰਟ ਨੇ 4 ਅਪ੍ਰੈਲ ਨੂੰ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਕਿਸਾਨਾਂ ਦੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।
ਇਹ ਵੀ ਪੜ੍ਹੋ : PM ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਸਿਸੋਦੀਆ ਦਾ ਟਵੀਟ,ਤਸਵੀਰਾਂ ਸਾਂਝੀਆਂ ਕਰ ਖੋਲ੍ਹੀ ਸਕੂਲਾਂ ਦੀ ਪੋਲ
ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ 'ਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਸ਼ਿਕਾਇਤ ਅਨੁਸਾਰ, ਇਕ ਵਾਹਨ, ਜਿਸ 'ਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਘਟਨਾ ਤੋਂ ਬਾਅਦ ਗੁੱਸੇ ਕਿਸਾਨਾਂ ਨੇ ਵਾਹਨ ਚਾਲਕ ਅਤੇ 2 ਭਾਜਪਾ ਵਰਕਰਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਦੌਰਾਨ ਹੋਈ ਹਿੰਸਾ 'ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕੇਂਦਰ ਨੇ ਹੁਣ ਰੱਦ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਵਿਰੋਧੀ ਦਲਾਂ ਅਤੇ ਕਿਸਾਨਾਂ ਸਮੂਹਾਂ 'ਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸਾਉਣੀ ਦੀ ਬੀਜਾਈ ’ਚ ਕਿਸਾਨ ਫਿਰ ਹੋ ਸਕਦੇ ਹਨ ਪ੍ਰੇਸ਼ਾਨ, ਰੂਸ-ਯੂਕ੍ਰੇਨ ਜੰਗ ਕਾਰਨ ਵਧੇ ਖਾਦ ਦੇ ਮੁੱਲ
NEXT STORY