ਲਖੀਮਪੁਰ ਖੀਰੀ (ਵਾਰਤਾ)— ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਪਿਛਲੇ ਐਤਵਾਰ ਨੂੰ ਹੋਈ ਹਿੰਸਾ ’ਚ 8 ਲੋਕਾਂ ਦੀ ਮੌਤ ਦੇ ਮਾਮਲੇ ਵਿਚ ਪੁਲਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਭੇਜ ਦਿੱਤਾ ਹੈ। ਸ਼ਨੀਵਾਰ ਨੂੰ ਕ੍ਰਾਈਮ ਬਰਾਂਚ ਦੇ ਦਫ਼ਤਰ ਵਿਚ ਐੱਸ. ਆਈ. ਟੀ. ਦੇ ਸਾਹਮਣੇ ਪੇਸ਼ ਹੋਏ ਆਸ਼ੀਸ਼ ਨੂੰ 12 ਘੰਟੇ ਦੀ ਲੰਬੀ ਪੁੱਛ-ਗਿੱਛ ਤੋਂ ਬਾਅਦ ਦੇਰ ਰਾਤ 10:50 ਵਜੇ ਗਿ੍ਰਫ਼ਤਾਰ ਕੀਤਾ ਗਿਆ। ਉਸ ਦਾ ਮੈਡੀਕਲ ਕਰਾਉਣ ਮਗਰੋਂ ਪੁਲਸ ਨੇ ਰਾਤ ਨੂੰ ਹੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਅਤੇ ਉਨ੍ਹਾਂ ਦੇ ਆਦੇਸ਼ ’ਤੇ ਸੋਮਵਾਰ ਤੱਕ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।
ਇਹ ਵੀ ਪੜ੍ਹੋ - ਲਖੀਮਪੁਰ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਗ੍ਰਿਫਤਾਰ
ਐੱਸ. ਆਈ. ਟੀ. ਦੀ ਅਗਵਾਈ ਕਰ ਰਹੇ ਡੀ. ਆਈ. ਜੀ. ਉਪੇਂਦਰ ਅਗਰਵਾਲ ਨੇ ਦੇਰ ਰਾਤ ਪੱਤਰਕਾਰਾਂ ਨੂੰ ਦੱਸਿਆ ਕਿ ਆਸ਼ੀਸ਼ ਪੁਲਸ ਨਾਲ ਪੁੱਛ-ਗਿੱਛ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ ਅਤੇ ਕਈ ਸਵਾਲਾਂ ਦੇ ਜਵਾਬ ਨਹੀਂ ਦੇ ਰਿਹਾ ਹੈ। ਲਿਹਾਜ਼ਾ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦਰਅਸਲ ਵਿਰੋਧੀ ਦਲਾਂ ਦੇ ਹਮਲਾਵਰ ਰਵੱਈਏ ਅਤੇ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪੁਲਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਰਿਹਾਇਸ਼ ’ਤੇ ਨੋਟਿਸ ਚਿਪਕਾ ਕੇ ਆਸ਼ੀਸ਼ ਨੂੰ ਸ਼ੁੱਕਰਵਾਰ ਨੂੰ ਪੁਲਸ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ ਇਸ ਨੋਟਿਸ ਨੂੰ ਧਿਆਨ ਵਿਚ ਰੱਖਦੇ ਹੋਏ ਉਹ ਸਵੇਰੇ 10:38 ਵਜੇ ਪੇਸ਼ ਹੋਇਆ।
ਇਹ ਵੀ ਪੜ੍ਹੋ - ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡੇ ਐਲਾਨ: ਰੋਕਣਗੇ ਰੇਲਾਂ, ਫੂਕਣਗੇ PM ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ
ਐੱਸ. ਆਈ. ਟੀ. ਦੀ ਟੀਮ ਨੇ ਸਵੇਰੇ 11 ਵਜੇ ਉਸ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ। ਲੱਗਭਗ 12 ਘੰਟੇ ਲੰਬੀ ਪੁੱਛ-ਗਿੱਛ ਤੋਂ ਬਾਅਦ ਡੀ. ਆਈ. ਜੀ. ਨੇ ਰਾਤ ਕਰੀਬ 11 ਵਜੇ ਬਾਹਰ ਨਿਕਲ ਕੇ ਪੱਤਰਕਾਰਾਂ ਨੂੰ ਆਸ਼ੀਸ਼ ਦੀ ਗਿ੍ਰਫ਼ਤਾਰੀ ਦਾ ਐਲਾਨ ਕੀਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਆਸ਼ੀਸ਼ ਆਪਣੇ ਨਾਲ ਲਿਆਏ ਸਬੂਤਾਂ ਵਿਚ ਇਹ ਸਾਫ ਨਹੀਂ ਕਰ ਸਕਿਆ ਕਿ ਉਹ ਘਟਨਾ ਦੇ ਸਮੇਂ ਕਿੱਥੇ ਸੀ। ਆਸ਼ੀਸ਼ ਦੀ ਸਫਾਈ ਅਤੇ ਸਬੂਤਾਂ ਤੋਂ ਅਧਿਕਾਰੀ ਸੰਤੁਸ਼ਟ ਨਹੀਂ ਹੋਏ, ਜਿਸ ਤੋਂ ਬਾਅਦ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਓਧਰ ਆਸ਼ੀਸ਼ ਦੇ ਵਕੀਲ ਅਵਧੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਮੁਵਕਿੱਲ ਨੋਟਿਸ ਦਾ ਸਨਮਾਨ ਕਰਦਾ ਹੈ ਅਤੇ ਜਾਂਚ ’ਚ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਨੂੰ ਤਿਆਰ ਹੈ।
ਦੇਸ਼ ’ਚ 208 ਦਿਨਾਂ ’ਚ ਸਭ ਤੋਂ ਘੱਟ ਐਕਟਿਵ ਕੇਸ, ਬੀਤੇ 24 ਘੰਟਿਆਂ ’ਚ ਆਏ ਕੋਰੋਨਾ ਦੇ 18,166 ਨਵੇਂ ਮਾਮਲੇ
NEXT STORY