ਨੈਸ਼ਨਲ ਡੈਸਕ : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਰਾਜ ਭਵਨ ਪਹੁੰਚ ਕੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਮੁੱਖ ਮੰਤਰੀ ਅਹੁਦੇ ਤੋਂ ਆਪਣਾ ਅਸਤੀਫਾ ਸੌਂਪਿਆ। ਜ਼ਿਕਰਯੋਗ ਹੈ ਕਿ ਸੂਬੇ ਦੀਆਂ 199 ਸੀਟਾਂ ਲਈ ਐਤਵਾਰ ਨੂੰ ਵੋਟਾਂ ਦੀ ਗਿਣਤੀ ਹੋਈ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 116 ਅਤੇ ਕਾਂਗਰਸ ਨੇ 68 ਸੀਟਾਂ ਜਿੱਤੀਆਂ। ਸੂਬੇ ਦੀਆਂ 200 ਸੀਟਾਂ 'ਚੋਂ 199 ਸੀਟਾਂ ਲਈ 25 ਨਵੰਬਰ ਨੂੰ ਵੋਟਿੰਗ ਹੋਈ ਸੀ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਅੱਤਵਾਦੀ ਹਮਲਾ, ਯਾਤਰੀ ਬੱਸ 'ਤੇ ਤਾਬੜਤੋੜ ਫਾਇਰਿੰਗ 'ਚ 8 ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਯਕੀਨੀ ਜਾਪਦੀ ਸੀ। ਅਸ਼ੋਕ ਗਹਿਲੋਤ ਨੇ ਚੋਣ ਨਤੀਜਿਆਂ ਨੂੰ "ਅਚਨਚੇਤ" ਦੱਸਦਿਆਂ ਕਿਹਾ ਸੀ ਕਿ ਉਹ ਇਸ ਨੂੰ "ਨਿਮਰਤਾ ਨਾਲ" ਸਵੀਕਾਰ ਕਰਦੇ ਹਨ। ਕਾਂਗਰਸ ਨੇਤਾ ਨੇ 'ਐਕਸ' 'ਤੇ ਲਿਖਿਆ, ''ਅਸੀਂ ਰਾਜਸਥਾਨ ਦੇ ਲੋਕਾਂ ਦੁਆਰਾ ਦਿੱਤੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਇਹ ਹਰ ਕਿਸੇ ਲਈ ਅਚਾਨਕ ਨਤੀਜਾ ਹੈ।
ਗਹਿਲੋਤ ਨੇ ਕਿਹਾ, ''ਮੈਂ ਨਵੀਂ ਸਰਕਾਰ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਨੂੰ ਮੇਰੀ ਸਲਾਹ ਹੈ ਕਿ ਸਖ਼ਤ ਮਿਹਨਤ ਕਰਨ ਦੇ ਬਾਵਜੂਦ ਅਸੀਂ ਸਫ਼ਲ ਨਹੀਂ ਹੋ ਸਕੇ, ਇਸ ਦਾ ਮਤਲਬ ਇਹ ਨਹੀਂ ਕਿ ਉਹ ਸਰਕਾਰ ਆਉਣ ਤੋਂ ਬਾਅਦ ਕੰਮ ਹੀ ਨਾ ਕਰਨ। ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ), ਚਿਰੰਜੀਵੀ ਸਮੇਤ ਅਸੀਂ ਜੋ ਵੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਅਤੇ ਇਨ੍ਹਾਂ 5 ਸਾਲਾਂ ਵਿੱਚ ਅਸੀਂ ਰਾਜਸਥਾਨ ਨੂੰ ਜੋ ਵਿਕਾਸ ਦੀ ਗਤੀ ਦਿੱਤੀ ਹੈ, ਉਨ੍ਹਾਂ ਨੂੰ ਇਸ ਨੂੰ ਅੱਗੇ ਵਧਾਉਣਾ ਚਾਹੀਦਾ ਹੈ।''
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
3 ਸੂਬਿਆਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਸਾਹਮਣੇ ਆਈ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਆ
NEXT STORY