ਮਹਿੰਦਰਗੜ੍ਹ : ਹਰਿਆਣਾ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਹਰਿਆਣਾ ਪਹੁੰਚੇ। ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਭਾਜਪਾ ਦੀ ਟਿਕਟ 'ਤੇ ਸਿਰਸਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਸ਼ੋਕ ਤੰਵਰ ਵੀ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਤੰਵਰ ਦਾ ਸਵਾਗਤ ਭੁਪਿੰਦਰ ਹੁੱਡਾ ਨੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪਾਰਟੀ ਪਟਕਾ ਪਹਿਨਾ ਕੇ ਕੀਤਾ।
ਇਹ ਵੀ ਪੜ੍ਹੋ - ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾਣ ਵਾਲੇ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
ਦੱਸ ਦੇਈਏ ਕਿ ਇੱਕ ਤਰ੍ਹਾਂ ਨਾਲ ਅਸ਼ੋਕ ਤੰਵਰ ਦੀ ਘਰ ਵਾਪਸੀ ਹੋਈ ਹੈ। ਕੁਝ ਸਾਲ ਪਹਿਲਾਂ ਉਨ੍ਹਾਂ ਅੰਦਰੂਨੀ ਵਿਵਾਦਾਂ ਕਾਰਨ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਤੰਵਰ ਨੇ ਵਿਧਾਨ ਸਭਾ ਚੋਣਾਂ 'ਚ ਵੋਟ ਪਾਉਣ ਤੋਂ ਬਾਅਦ ਕਾਂਗਰਸ 'ਚ ਸ਼ਾਮਲ ਹੋ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਿੱਥੇ ਤੰਵਰ ਦੇ ਕਾਂਗਰਸ 'ਚ ਸ਼ਾਮਲ ਹੋਣ ਨਾਲ ਚੋਣਾਂ ਨੂੰ ਮਜ਼ਬੂਤੀ ਮਿਲੇਗੀ। ਤੰਵਰ ਦਾ ਜਾਣਾ ਭਾਜਪਾ ਲਈ ਵੱਡਾ ਸਿਆਸੀ ਝਟਕਾ ਹੈ। ਅਸ਼ੋਕ ਤੰਵਰ ਦੀ ਸਿਰਸਾ ਖੇਤਰ 'ਤੇ ਮਜ਼ਬੂਤ ਪਕੜ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ - ਚੋਣ ਰੈਲੀ 'ਚ ਬੁਲਡੋਜ਼ਰ ਤੋਂ ਨੋਟਾਂ ਦੀ ਬਰਸਾਤ, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੁੱਖ ਹੜਤਾਲ 'ਤੇ ਗਏ ਸੈਮਸੰਗ ਦੇ ਕਰਮਚਾਰੀ , ਜਾਣੋ ਕੀ ਹੈ ਪੂਰਾ ਮਾਮਲਾ
NEXT STORY