ਨਵੀਂ ਦਿੱਲੀ (ਕਮਲ ਕਾਂਸਲ)- ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਮਗਰੋਂ ਕਈ ਸਿਆਸੀ ਪਾਰਟੀਆਂ ਦੇ ਨੇਤਾ ‘ਆਪ’ ਪਾਰਟੀ ਦਾ ਪੱਲਾ ਫੜ ਰਹੇ ਹਨ। ਉੱਥੇ ਹੀ ਚਰਚਾਵਾਂ ਹਨ ਕਿ ਰਾਹੁਲ ਗਾਂਧੀ ਦੇ ਕਰੀਬੀ ਰਹਿ ਚੁੱਕੇ ਸਾਬਕਾ ਕਾਂਗਰਸ ਨੇਤਾ ਅਸ਼ੋਕ ਤੰਵਰ ਅੱਜ ਟੀ. ਐੱਮ. ਸੀ. ਨੂੰ ਅਲਵਿਦਾ ਕਹਿਣਗੇ। ਜਾਣਕਾਰੀ ਮੁਤਾਬਕ ਉਹ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਅੱਜ ਦੁਪਹਿਰ ਨੂੰ ਉਹ ਮੁੱਖ ਮੰਤਰੀ ਕੇਜਰੀਵਾਲ ਦੀ ਮੌਜੂਦਗੀ ’ਚ ‘ਆਪ’ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਅਸ਼ੋਕ ਤੰਵਰ 2021 ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਸਨ।
ਦੱਸ ਦੇਈਏ ਕਿ ਅਸ਼ੋਕ ਤੰਵਰ ਸਿਰਸਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਵੀ ਰਹਿ ਚੁੱਕੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ 2019 ’ਚ ਪਾਰਟੀ ਦੀ ਟਿਕਟ ਵੰਡ ਨੂੰ ਲੈ ਕੇ ਅਸ਼ੋਕ ਦੀ ਭੁਪਿੰਦਰ ਸਿੰਘ ਹੁੱਡਾ ਨਾਲ ਗਹਿਮਾਗਹਮੀ ਹੋ ਗਈ ਸੀ। ਤੰਵਰ ਆਪਣੇ ਸਮਰਥਕਾਂ ਦੀ ਟਿਕਟ ਕੱਟ ਤੋਂ ਨਾਰਾਜ਼ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਵੀ ਛੱਡ ਦਿੱਤਾ ਸੀ। ਸੂਤਰਾਂ ਮੁਤਾਬਕ ਅਸ਼ੋਕ ਤੰਵਰ ਦੇ ਹੱਥਾਂ ’ਚ ਹੀ ਹਰਿਆਣਾ ਪ੍ਰਦੇਸ਼ ’ਚ ਆਮ ਆਦਮੀ ਪਾਰਟੀ ਦੀ ਕਮਾਨ ਹੋਵੇਗੀ।
9ਵੀਂ ਜਮਾਤ ਦੇ ਵਿਦਿਆਰਥੀ ਦਾ ਕਮਾਲ- ਨੇਤਰਹੀਣ ਲੋਕਾਂ ਲਈ ਬਣਾਇਆ 'ਸਮਾਰਟ ਬੂਟ'
NEXT STORY