ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਇਲੈਕਟ੍ਰਾਨਿਕ ਕੰਪੋਨੈਂਟ ਮੈਨੂਫੈਕਚਰਿੰਗ ਸਕੀਮ ਨੂੰ 1.15 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸਕੀਮ ਨੂੰ ਬਣਾਉਂਦੇ ਸਮੇਂ ਨਿਰਧਾਰਿਤ ਟੀਚਿਆਂ ਦੇ ਮੁਕਾਬਲੇ ਇਹ ਪ੍ਰਸਤਾਵ ਨਿਵੇਸ਼, ਰੁਜ਼ਗਾਰ ਅਤੇ ਉਤਪਾਦਨ ਦੇ ਟੀਚਿਆਂ ਨਾਲੋਂ ਕਈ ਗੁਣਾ ਵੱਧ ਹਨ। ਵੈਸ਼ਣਵ ਨੇ ਕਿਹਾ ਕਿ ਇਲੈਕਟ੍ਰਾਨਿਕ ਕੰਪੋਨੈਂਟ ਮੈਨੂਫੈਕਚਰਿੰਗ ਸਕੀਮ ਲਈ ਅਰਜ਼ੀ ਵਿੰਡੋ 30 ਸਤੰਬਰ ਨੂੰ ਬੰਦ ਹੋ ਗਈ। ਸਾਨੂੰ 1,15,351 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਕੀਮ ਤਹਿਤ ਲੱਗਭਗ 59,000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਕਰਨ ਦੀ ਕਲਪਨਾ ਕੀਤੀ ਹੈ ਅਤੇ ਪੂੰਜੀ ਉਪਕਰਨ ਹਿੱਸਿਆਂ ਲਈ ਅਰਜ਼ੀ ਵਿੰਡੋ ਅਜੇ ਵੀ ਖੁੱਲ੍ਹੀ ਹੈ।
ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਸਕੱਤਰ ਐੱਸ. ਕ੍ਰਿਸ਼ਨਨ ਨੇ ਕਿਹਾ ਕਿ ਪ੍ਰਸਤਾਵਾਂ ’ਚ 1.41 ਲੱਖ ਲੋਕਾਂ ਲਈ ਰੁਜ਼ਗਾਰ ਪੈਦਾ ਕਰਨ ਦਾ ਵਾਅਦਾ ਕੀਤਾ ਗਿਆ ਹੈ, ਜਦਕਿ ਸਕੀਮ ਤਹਿਤ 91,600 ਲੋਕਾਂ ਲਈ ਰੁਜ਼ਗਾਰ ਦਾ ਟੀਚਾ ਰੱਖਿਆ ਗਿਆ ਹੈ। ਸਕੀਮ ਤਹਿਤ ਮੋਬਾਇਲ ਫੋਨ, ਆਈ.ਟੀ. ਹਾਰਡਵੇਅਰ ਉਤਪਾਦਾਂ ਅਤੇ ਹੋਰ ਸਬੰਧਤ ਉਪਕਰਨਾਂ ਲਈ 35,813 ਕਰੋੜ ਰੁਪਏ ਦਾ ਸਭ ਤੋਂ ਵੱਡਾ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਇਆ ਹੈ।
ਤੇਲ ਮੰਤਰਾਲੇ ਨੇ BPCL ’ਚ ਉੱਚ ਅਹੁਦੇ ਲਈ ਅਰਜ਼ੀਆਂ ਮੰਗੀਆਂ
NEXT STORY