ਨੈਸ਼ਨਲ ਡੈਸਕ : ਅਸਾਮ ਦੇ ਕਰਬੀ ਅੰਗਲੋਂਗ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 2.7 ਕਿਲੋਗ੍ਰਾਮ ਅਫੀਮ ਜ਼ਬਤ ਕਰਨ ਤੋਂ ਬਾਅਦ ਪੰਜਾਬ ਦੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪੁਲਸ ਨੇ ਕਿਹਾ ਕਿ ਬੋਕਾਜਾਨ ਸਬ-ਡਿਵੀਜ਼ਨ ਦੇ ਖਟਖਾਟੀ ਵਿੱਚ ਇੱਕ ਚੌਕੀ 'ਤੇ ਇੱਕ ਟਰੱਕ ਨੂੰ ਰੋਕਿਆ ਗਿਆ, ਜਿਸ ਤੋਂ ਬਾਅਦ ਪੂਰੀ ਤਲਾਸ਼ੀ ਲਈ ਗਈ।
ਪੁਲਸ ਦੇ ਅਨੁਸਾਰ ਤਲਾਸ਼ੀ ਦੌਰਾਨ ਅਫੀਮ ਦੇ ਦੋ ਪੈਕੇਟ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਟਰੱਕ ਨਾਗਾਲੈਂਡ ਦੇ ਦੀਮਾਪੁਰ ਤੋਂ ਆ ਰਿਹਾ ਸੀ ਅਤੇ ਟਰੱਕ ਵਿੱਚ ਫੜੇ ਗਏ ਲੋਕ ਪੰਜਾਬ ਦੇ ਵਸਨੀਕ ਸਨ। ਇੱਕ ਪੁਲਸ ਅਧਿਕਾਰੀ ਨੇ ਕਿਹਾ ਕਿ ਇੱਕ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਚੱਲ ਰਹੀ ਹੈ।
ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਦੁਆਰਿਆਂ ਦੇ ਨਾਂ 'ਤੇ ਰੱਖੇ ਜਾਣ ਮੈਟਰੋ ਸਟੇਸ਼ਨਾਂ ਦੇ ਨਾਂ, ਸਾਬਕਾ MP ਨੇ CM ਰੇਖਾ ਨੂੰ ਚਿੱਠੀ ਲਿਖ ਕੀਤੀ ਮੰਗ
NEXT STORY