ਗੁਹਾਟੀ : ਅਸਾਮ ਦੀ ਰਾਜਧਾਨੀ ਗੁਹਾਟੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਹ ਘਟਨਾ ਸ਼ੁੱਕਰਵਾਰ ਨੂੰ ਸਰਸਵਤੀ ਪੂਜਾ ਦੇ ਜਸ਼ਨਾਂ ਦੌਰਾਨ ਵਾਪਰੀ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ।
ਨਿਸ਼ਾਨੇ 'ਤੇ ਆਏ ਸਕੂਲ
ਪੁਲਸ ਅਨੁਸਾਰ ਜਿਨ੍ਹਾਂ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਨ੍ਹਾਂ 'ਚ ਦਿੱਲੀ ਪਬਲਿਕ ਸਕੂਲ (DPN), ਅਹੋਮਗਾਂਵ ਤੇ ਸੰਸਕ੍ਰਿਤੀ-ਦ ਗੁਰੂਕੁਲ ਸ਼ਾਮਲ ਹਨ।
ਬੰਬ ਸਕੁਐਡ ਵੱਲੋਂ ਤਲਾਸ਼ੀ ਮੁਹਿੰਮ
ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਬੰਬ ਸਕੁਐਡ ਨੇ ਤੁਰੰਤ ਸਕੂਲ ਦੇ ਅਹਾਤੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਹਾਲਾਂਕਿ, ਜਾਂਚ ਦੌਰਾਨ ਕੋਈ ਵੀ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਅਤੇ ਇਹ ਧਮਕੀਆਂ ਸਿਰਫ਼ ਇੱਕ ਅਫਵਾਹ (Hoax) ਸਾਬਤ ਹੋਈਆਂ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤ ਰਹੇ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਈਮੇਲ ਦੇ ਸਰੋਤ ਦੀ ਹੋ ਰਹੀ ਪਛਾਣ
ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਧਮਕੀ ਭਰੀਆਂ ਈਮੇਲਾਂ ਕਿੱਥੋਂ ਅਤੇ ਕਿਸ ਵੱਲੋਂ ਭੇਜੀਆਂ ਗਈਆਂ ਸਨ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਈਮੇਲ ਦੇ ਆਈ.ਪੀ. ਐਡਰੈੱਸ ਅਤੇ ਹੋਰ ਤਕਨੀਕੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਕਿਉਂਕਿ ਸਰਸਵਤੀ ਪੂਜਾ ਅਤੇ ਵੀਕੈਂਡ ਕਾਰਨ ਕਈ ਸਕੂਲ ਬੰਦ ਸਨ, ਇਸ ਲਈ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਹੋਰ ਸਕੂਲਾਂ ਨੂੰ ਵੀ ਅਜਿਹੀਆਂ ਮੇਲਾਂ ਮਿਲੀਆਂ ਹੋ ਸਕਦੀਆਂ ਹਨ ਜੋ ਅਜੇ ਤੱਕ ਚੈੱਕ ਨਹੀਂ ਕੀਤੀਆਂ ਗਈਆਂ।
ਪੁਲਸ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
NEXT STORY