ਗੁਹਾਟੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਨਿਤਿਨ ਨਬੀਨ ਨੇ ਵੀਰਵਾਰ ਨੂੰ ਕਿਹਾ ਕਿ ਆਸਾਮ ਦੇ ਸੋਮਿਆਂ ’ਤੇ ਅਧਿਕਾਰ ਸਿਰਫ ਆਸਾਮ ਦੀ ਜਨਤਾ ਦਾ ਹੈ, ਨਾ ਕਿ ਬੰਗਲਾਦੇਸ਼ੀ ਘੁਸਪੈਠੀਆਂ ਦਾ। ਨਬੀਨ ਨੇ ਡਿਬਰੂਗੜ੍ਹ ਜ਼ਿਲੇ ਦੇ ਮਨੋਹਰੀ ਚਾਹ ਦੇ ਬਾਗ ’ਚ ਬੂਥ ਪੱਧਰ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਆਸਾਮ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਘੁਸਪੈਠੀਆਂ ਦੇ ਖ਼ਿਲਾਫ ਉਚਿਤ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਘੁਸਪੈਠੀਆਂ ਨੂੰ ਵਾਪਸ ਭੇਜਣ ਸਬੰਧੀ ਮੁੱਖ ਮੰਤਰੀ ਦੀ ਕਾਰਵਾਈ ਤੋਂ ਪਤਾ ਲੱਗਭਗ ਲੱਗਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹਨ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਨੂੰ ਤਰਜੀਹ ਦਿੰਦੇ ਹਨ ਅਤੇ ਇਸ ਖੇਤਰ ’ਚ ‘ਹਰੇਕ ਪ੍ਰਾਜੈਕਟ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਦੇ ਹਨ।’ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਕੇਂਦਰ ਸਰਕਾਰਾਂ ਨੇ ਵੀ ਇਸ ਖੇਤਰ ਲਈ ਫੰਡ ਅਲਾਟ ਕੀਤੇ ਸਨ, ਪਰ ਉਸ ਦਾ ਉਚਿਤ ਇਸਤੇਮਾਲ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ਵ ਵਿਆਪੀ ਆਰਥਿਕ ਬੇਭਰੋਸਗੀ ਦੇ ਇਸ ਦੌਰ ’ਚ ਵੀ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਕਾਰਨ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਜੋਂ ਉੱਭਰ ਰਿਹਾ ਹੈ।
ਇਸ ਤੋਂ ਪਹਿਲਾਂ ਨਿਤਿਨ ਨਬੀਨ ਨੇ ਆਸਾਮ ਦੇ ਡਿਬਰੂਗੜ੍ਹ ਜ਼ਿਲੇ ’ਚ ਇਕ ਚਾਹ ਦੇ ਬਾਗ ਦਾ ਦੌਰਾ ਕੀਤਾ ਅਤੇ ਅਣਥੱਕ ਮਿਹਨਤ ਤੇ ਸਮਰਪਣ ਰਾਹੀਂ ਇਸ ਪੇਅ ਪਦਾਰਥ ਨੂੰ ਵਿਸ਼ਵ ਪੱਧਰੀ ਪਛਾਣ ਦਿਵਾਉਣ ਲਈ ਕਾਮਿਆਂ ਦੀ ਸ਼ਲਾਘਾ ਕੀਤੀ। ਇਹ ਸੂਬੇ ’ਚ ਨਬੀਨ ਦੇ ਦੌਰੇ ਦਾ ਦੂਜਾ ਦਿਨ ਹੈ। ਨਬੀਨ ਦੇ ਨਾਲ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ, ਭਾਜਪਾ ਦੀ ਆਸਾਮ ਇਕਾਈ ਦੇ ਪ੍ਰਧਾਨ ਦਿਲੀਪ ਸੈਕੀਆ ਅਤੇ ਸੂਬੇ ਦੇ ਸੱਭਿਆਚਾਰਕ ਮੰਤਰੀ ਬਿਮਲ ਬੋਰਾ ਵੀ ਸਨ।
ਪੁਣੇ ਦੇ ਸ਼ਿਵਨੇਰੀ ਕਿਲੇ ’ਚ ਮਚੀ ਹਫੜਾ-ਦਫੜੀ, 3 ਜ਼ਖਮੀ
NEXT STORY