ਤੇਜਪੁਰ : ਅਸਾਮ ਦੇ ਸੋਨਿਤਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਹਾਦਸੇ ਦੀ ਜਾਂਚ ਕਰਦੇ ਹੋਏ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰੰਗਾਪਾਰਾ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੇ ਬਾਲੀਪਾਰਾ ਵਿੱਚ ਇੱਕ ਪੈਟਰੋਲ ਪੰਪ ਦੇ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ
ਇਸ ਹਾਦਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਮਾਰੇ ਗਏ ਸਾਰੇ ਲੋਕ ਕਾਰ ਵਿਚ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਹਰ ਗੋਬਿੰਦ ਹਜੋਆਰੀ, ਨਯਨ ਸਵਰਗੀ, ਪੱਪੂ ਬੋਰਾ, ਪ੍ਰਾਂਜਲ ਬਾਨੀਆ ਅਤੇ ਸੰਜੇ ਮੇਚ ਦੇ ਰੂਪ ਵਿਚ ਹੋਈ ਹੈ, ਜੋ ਜ਼ਿਲ੍ਹੇ ਦੇ ਘੇਰਾਮਾਰੀ ਬਾਟਾਬਾਰੀ ਖੇਤਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ ਦਾ ਅੰਦਾਜ਼ਾ
NEXT STORY