ਨੈਸ਼ਨਲ ਡੈਸਕ : ਅਸਾਮ ਦੇ ਦਰਾਂਗ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਬਜ਼ਾ ਹਟਾਉਣ ਗਈ ਪੁਲਸ ਦੀ ਲੋਕਾਂ ਨਾਲ ਝੜਪ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿਪਾਹਝਾਰ ਵਿੱਚ ਹੋਈ ਇਸ ਝੜਪ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਕਈ ਜ਼ਖ਼ਮੀ ਵੀ ਹੋਏ। ਇਸ ਝੜਪ ਦੇ ਵੀਡੀਓ ਸਾਹਮਣੇ ਆਏ ਹਨ। ਇਸ ਦੌਰਾਨ ਭਾਰੀ ਗਿਣਤੀ ਵਿੱਚ ਪੁਲਸ ਵਾਲੇ ਮੌਜੂਦ ਨਜ਼ਰ ਆ ਰਹੇ ਹਨ। ਮੌਕੇ ਦੀ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਹਮਲਾਵਰ ਸਥਿਤੀ ਵਿੱਚ ਸੋਟੀ ਲੈ ਕੇ ਪੁਲਸ ਮੁਲਾਜ਼ਮਾਂ ਵਲੋਂ ਵੱਧਦੇ ਵੇਖਿਆ ਜਾ ਸਕਦਾ ਸੀ, ਜਿਸ ਤੋਂ ਬਾਅਦ ਪੁਲਸ ਵਾਲੇ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ।
ਇਹ ਵੀ ਪੜ੍ਹੋ - PM ਮੋਦੀ ਨੇ ਅਮਰੀਕਾ 'ਚ ਚੋਟੀ ਦੇ ਕੰਪਨੀਆਂ ਦੇ CEOs ਨਾਲ ਕੀਤੀ ਮੁਲਾਕਾਤ
ਦਾਰਾਂਗ ਦੇ ਪੁਲਸ ਪ੍ਰਧਾਨ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਬੇਦਖ਼ਲੀ ਮੁਹਿੰਮ ਦਾ ਵਿਰੋਧ ਕੀਤਾ ਅਤੇ ਪਥਰਾਅ ਸ਼ੁਰੂ ਕਰ ਦਿੱਤਾ। ਐੱਸ.ਪੀ. ਸੁਸ਼ਾਂਤ ਬਿਸਵਾ ਸਰਮਾ ਨੇ ਕਿਹਾ, ਸਾਡੇ ਨੌਂ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਦੋ ਨਾਗਰਿਕ ਵੀ ਜਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਹੁਣ ਚੀਜ਼ਾਂ ਆਮ ਹੋ ਰਹੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
PM ਮੋਦੀ ਨੇ ਅਮਰੀਕਾ 'ਚ ਚੋਟੀ ਦੀਆਂ ਕੰਪਨੀਆਂ ਦੇ CEOs ਨਾਲ ਕੀਤੀ ਮੁਲਾਕਾਤ
NEXT STORY