ਗੁਹਾਟੀ- ਆਸਾਮ ਪੁਲਸ ਨੇ ਪਾਕਿਸਤਾਨ ਸਥਿਤ ਸ਼ਹਿਜ਼ਾਦ ਭੱਟੀ ਨਾਲ ਜੁੜੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਸ ਨਾਲ ਸੰਬੰਧ ਰੱਖਣ ਵਾਲੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਵਿਸ਼ੇਸ਼ ਕਾਰਜ ਫੋਰਸ (ਐੱਸਟੀਐੱਫ) ਨੇ ਸ਼ੁੱਕਰਵਾਰ ਨੂੰ ਧੁਬਰੀ, ਚਿਰਾਂਗ ਅਤੇ ਬਰਪੇਟਾ ਜ਼ਿਲ੍ਹਾ ਪੁਲਸ ਦੀ ਮਦਦ ਨਾਲ ਸੰਯੁਕਤ ਮੁਹਿੰਮ ਚਲਾਈ।
ਉਨ੍ਹਾਂ ਕਿਹਾ,''ਮੁਹਿੰਮ ਦੌਰਾਨ ਐੱਸਟੀਐੱਫ ਨੇ ਧੁਬਰੀ, ਚਿਰਾਂਗ ਅਤੇ ਬਰਪੇਟਾ ਜ਼ਿਲ੍ਹਿਆਂ ਤੋਂ ਇਕ-ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ।'' ਅਧਿਕਾਰੀ ਅਨੁਸਾਰ, ਮੁਹਿੰਮ ਦੌਰਾਨ 5 ਮੋਬਾਈਲ ਫੋਨ, 7 ਸਿਮ ਕਾਰਡ, ਆਧਾਰ ਕਾਰਡ, ਬੈਂਕ ਪਾਸਬੁੱਕ, ਡੈਬਿਟ ਕਾਰਡ ਅਤੇ ਇਤਰਾਜ਼ਯੋਗ ਦਸਤਾਵੇਜ਼ ਵੀ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...' ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦੀਪਕੇ ਦੀ ਪਹਿਲੀ ਪ੍ਰਤੀਕਿਰਿਆ
NEXT STORY