ਗੁਹਾਟੀ- ਆਸਾਮ ਪੁਲਸ ਨੇ ਪੂਰੇ ਦੇਸ਼ ’ਚ ਵਿਨਾਸ਼ਕਾਰੀ ਸਰਗਰਮੀਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ ਇਕ ਬੰਗਲਾਦੇਸ਼ੀ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਹਰਮੀਤ ਸਿੰਘ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ 17-18 ਦਸੰਬਰ ਦੀ ਦਰਮਿਆਨੀ ਰਾਤ ਨੂੰ ਆਸਾਮ, ਪੱਛਮੀ ਬੰਗਾਲ ਅਤੇ ਕੇਰਲ ਤੋਂ ‘ਆਪ੍ਰੇਸ਼ਨ ਪ੍ਰਘਾਤ’ ਦੇ ਤਹਿਤ ਕੀਤੀਆਂ ਗਈਆਂ। ਇਹ ਆਪ੍ਰੇਸ਼ਨ ਸੂਬਾ ਪੁਲਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਵੱਲੋਂ ਨਵੰਬਰ ’ਚ ਸ਼ੁਰੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਡਿਤ ਪ੍ਰਦੀਪ ਮਿਸ਼ਰਾ ਦੀ ਕਥਾ ਦੌਰਾਨ ਮਚੀ ਭਾਜੜ, ਕਈ ਲੋਕ ਦੱਬੇ
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਦੇ ਆਕਾ ਕਥਿਤ ਤੌਰ ’ਤੇ ਪਾਕਿਸਤਾਨ ਅਤੇ ਬੰਗਲਾਦੇਸ਼ ’ਚ ਹਨ ਅਤੇ ਉਹ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ ਸਲੀਪਰ ਸੈੱਲ ਬਣਾਉਣ ਲਈ ਕੰਮ ਕਰ ਰਹੇ ਸਨ। ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਹਿੰਦੂ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਕਰਨ ਅਤੇ ਭਾਰਤ ’ਚ ਹਿੰਸਕ ਅਤੇ ਵਿਨਾਸ਼ਕਾਰੀ ਸਰਗਰਮੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਆਪ੍ਰੇਸ਼ਨ ਅਜੇ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਆਕੜਾਂ ਲਈ ਖੁਸ਼ਖਬਰੀ! ਕ੍ਰਿਸਮਸ ਤੇ ਨਵੇਂ ਸਾਲ 'ਤੇ ਦੇਰ ਤੱਕ ਖੁੱਲ੍ਹੇ ਰਹਿਣਗੇ ਠੇਕੇ
NEXT STORY