ਗੁਹਾਟੀ- ਆਸਾਮ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਦਾ ਮੁੱਖ ਦੋਸ਼ੀ ਸ਼ਨੀਵਾਰ ਸਵੇਰੇ ਕਥਿਤ ਤੌਰ 'ਤੇ ਪੁਲਸ ਹਿਰਾਸਤ 'ਚੋਂ ਫਰਾਰ ਹੋ ਗਿਆ ਅਤੇ ਨਗਾਓਂ ਜ਼ਿਲ੍ਹੇ ਦੇ ਧੀਂਗ 'ਚ ਛੱਪੜ 'ਚ ਇਕ ਤਾਲਾਬ 'ਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਦੋਸ਼ੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ 'ਕ੍ਰਾਈਮ ਸੀਨ' ਦੀ ਜਾਂਚ ਲਈ ਸਵੇਰੇ ਕਰੀਬ 3.30 ਵਜੇ ਅਪਰਾਧ ਵਾਲੀ ਥਾਂ 'ਤੇ ਲਿਜਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀ ਪੁਲਸ ਹਿਰਾਸਤ 'ਚੋਂ ਫਰਾਰ ਹੋ ਗਿਆ ਅਤੇ ਤਾਲਾਬ 'ਚ ਛਾਲ ਮਾਰ ਦਿੱਤੀ। ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਕਰੀਬ ਦੋ ਘੰਟੇ ਬਾਅਦ ਉਸ ਦੀ ਲਾਸ਼ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਆਸਾਮ ’ਚ ਨਾਬਾਲਗ ਨਾਲ ਸਮੂਹਿਕ ਜਬਰ-ਜ਼ਨਾਹ, ਵਿਰੋਧ ’ਚ ਸੜਕਾਂ ’ਤੇ ਉਤਰੇ ਲੋਕ
ਦੱਸਣਯੋਗ ਹੈ ਕਿ ਧੀਂਗ ਵਿਚ ਵੀਰਵਾਰ ਸ਼ਾਮ ਨੂੰ ਤਿੰਨ ਲੋਕਾਂ ਨੇ 14 ਸਾਲਾ ਨਾਬਾਲਗ ਕੁੜੀ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ ਸੀ। ਕੁੜੀ ਉਸ ਸਮੇਂ ਟਿਊਸ਼ਨ ਪੜ੍ਹ ਕੇ ਘਰ ਪਰਤ ਰਹੀ ਸੀ। ਦੋਸ਼ੀ ਪੀੜਤਾ ਨੂੰ ਜ਼ਖ਼ਮੀ ਹਾਲਤ ਵਿਚ ਸੜਕ ਕਿਨਾਰੇ ਇਕ ਤਾਲਾਬ ਕੋਲ ਛੱਡ ਕੇ ਫ਼ਰਾਰ ਹੋ ਗਏ ਸਨ। ਬਾਅਦ ਵਿਚ ਸਥਾਨਕ ਲੋਕਾਂ ਨੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਕ ਹੋਰ ਨੂੰ ਹਿਰਾਸਤ ਵਿਚ ਲਿਆ ਹੈ, ਜਦਕਿ ਤੀਜੇ ਦੋਸ਼ੀ ਦੀ ਭਾਲ ਜਾਰੀ ਹੈ।
ਹਿਮਾਚਲ ’ਚ ਵੀ 'ਮੰਕੀ ਪਾਕਸ' ਦਾ ਅਲਰਟ, ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਉਪਾਅ
NEXT STORY