ਗੁਹਾਟੀ : ਅਸਾਮ ਦੇ ਨਗਾਂਓ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਅਨੁਸਾਰ, ਸਵੇਰੇ ਲਗਭਗ 4:23 ਵਜੇ ਆਏ ਇਸ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 4.5 ਮਾਪੀ ਗਈ ਹੈ। ਇਸ ਤੋਂ ਇਲਾਵਾ ਮਣੀਪੁਰ ਦੇ ਤਾਮੇਂਗਲੋਂਗ 'ਚ ਵੀ 2.9 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਵਿਚੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਚਲੇ ਗਏ।

ਵੋਟਿੰਗ ਤੋਂ ਠੀਕ ਪਹਿਲਾਂ ਕੰਬੀ ਧਰਤੀ
ਜ਼ਿਕਰਯੋਗ ਹੈ ਕਿ ਅੱਜ ਅਸਾਮ ਦੀ ਨਗਾਂਓ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ (ਉਪ-ਚੋਣ) ਲਈ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸਵੇਰੇ-ਸਵੇਰੇ ਆਏ ਇਸ ਭੂਚਾਲ ਨਾਲ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਜਾਣੋ ਕਿਵੇਂ ਆਉਂਦਾ ਹੈ ਭੂਚਾਲ
ਧਰਤੀ ਦੀ ਸਤ੍ਹਾ ਦੇ ਹੇਠਾਂ ਸੱਤ ਟੈਕਟੋਨਿਕ ਪਲੇਟਾਂ ਲਗਾਤਾਰ ਗਤੀਸ਼ੀਲ ਰਹਿੰਦੀਆਂ ਹਨ। ਜਿਨ੍ਹਾਂ ਖੇਤਰਾਂ ਵਿੱਚ ਇਹ ਪਲੇਟਾਂ ਅਕਸਰ ਆਪਸ ਵਿੱਚ ਟਕਰਾਉਂਦੀਆਂ ਹਨ, ਉਨ੍ਹਾਂ ਨੂੰ 'ਫਾਲਟ ਲਾਈਨ ਜ਼ੋਨ' (fault line zones) ਕਿਹਾ ਜਾਂਦਾ ਹੈ। ਵਾਰ-ਵਾਰ ਹੋਣ ਵਾਲੀਆਂ ਟੱਕਰਾਂ ਕਾਰਨ ਪਲੇਟਾਂ 'ਤੇ ਦਬਾਅ ਵਧਦਾ ਹੈ, ਜਿਸ ਨਾਲ ਉਨ੍ਹਾਂ ਦੇ ਕਿਨਾਰਿਆਂ ਦਾ ਆਕਾਰ ਵਿਗੜ ਜਾਂਦਾ ਹੈ। ਅਜਿਹਾ ਹੋਣ 'ਤੇ ਇਕੱਠੀ ਹੋਈ ਊਰਜਾ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦੀ ਹੈ, ਜਿਸ ਦੇ ਨਤੀਜੇ ਵਜੋਂ ਸਤ੍ਹਾ 'ਤੇ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
NEXT STORY