ਗੁਹਾਟੀ : ਆਸਾਮ ਦੇ ਗੁਹਾਟੀ ਨੇੜੇ ਡਿਗਾਰੂ ਵਿਖੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਘਈ, ਜਦੋਂ ਸੈਰੰਗ-ਕੋਲਕਾਤਾ ਐਕਸਪ੍ਰੈਸ ਰੇਲਗੱਡੀ ਦੇ 6 ਡੱਬੇ ਅਚਾਨਕ ਪਟੜੀ ਤੋਂ ਹੇਠਾਂ ਉਤਰ ਗਏ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਘਟਨਾ ਦੌਰਾਨ ਕਿਸੇ ਦੀ ਮੌਤ ਹੋਣ ਦੀ ਫਿਲਹਾਲ ਸੂਚਨਾ ਨਹੀਂ ਮਿਲੀ ਪਰ ਇਸ ਦੌਰਾਨ ਬਹੁਤ ਸਾਰੇ ਯਾਤਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ: ਬਟਾਲਾ 'ਚ ਪਿੰਡ ਪਾਰੋਵਾਲ ’ਚ ਹੋਈ ਬੇਅਦਬੀ, ਅੱਧ-ਸੜੇ ਮਿਲੇ ਗੁਟਕਾ ਸਾਹਿਬ ਦੇ ਅੰਗ
ਇਕ ਅਧਿਕਾਰੀ ਨੇ ਦੱਸਿਆ ਕਿ ਮਿਜ਼ੋਰਮ ਦੇ ਆਈਜ਼ੌਲ ਨੇੜੇ ਸੈਰੰਗ ਤੋਂ ਕੋਲਕਾਤਾ ਜਾਣ ਵਾਲੀ ਰੇਲਗੱਡੀ ਸਵੇਰੇ 6.54 ਵਜੇ ਕਾਮਰੂਮ (ਮਹਾਂਨਗਰ) ਜ਼ਿਲ੍ਹੇ ਦੇ ਡਿਗਾਰੂ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਹੇਠਾਂ ਉਤਰ ਗਈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਕਈ ਯਾਤਰੀਆਂ ਨੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਪਰ ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਨੇ ਕਿਹਾ ਕਿ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਅਤੇ ਨੁਕਸਾਨੇ ਗਏ ਡੱਬਿਆਂ ਨੂੰ ਪਟੜੀਆਂ ਤੋਂ ਹਟਾਉਣ ਲਈ ਇਕ ਰਾਹਤ ਰੇਲਗੱਡੀ ਘਟਨਾ ਸਥਾਨ 'ਤੇ ਭੇਜੀ ਗਈ ਹੈ।
ਇਹ ਵੀ ਪੜ੍ਹੋ: 15 ਲੱਖ ਲੋਕਾਂ ਨੂੰ ਅੱਜ ਫ੍ਰੀ ਮਿਲੇਗਾ LPG ਸਿਲੰਡਰ ! ਦੀਵਾਲੀ 'ਤੇ CM ਰੇਖਾ ਨੇ ਦਿੱਤਾ ਖ਼ਾਸ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਵਾਲੀ ’ਚ UPI ਰਾਹੀਂ ਜੰਮ ਕੇ ਹੋਈ ਖਰੀਦਦਾਰੀ, 4 ਦਿਨਾਂ ’ਚ 4.99 ਲੱਖ ਕਰੋੜ ਰੁਪਏ ਦਾ ਹੋਇਆ ਲੈਣ-ਦੇਣ
NEXT STORY