ਬੈਂਗਲੁਰੂ (ਭਾਸ਼ਾ)- ਬੈਂਗਲੁਰੂ ਦੀ ਕੇਂਦਰੀ ਅਪਰਾਧ ਸ਼ਾਖਾ (ਸੀ.ਸੀ.ਬੀ.) ਨੇ ਕੁਝ ਅੱਤਵਾਦੀ ਸੰਗਠਨਾਂ ਨਾਲ ਸਬੰਧ ਹੋਣ ਦੇ ਸ਼ੱਕ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕੁਝ ਸਾਥੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿਚ ਲਿਆ ਹੈ। ਏਜੰਸੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਆਸਾਮ ਦੇ ਰਹਿਣ ਵਾਲੇ ਅਖਤਰ ਹੁਸੈਨ ਲਸ਼ਕਰ ਨੂੰ ਐਤਵਾਰ ਰਾਤ ਤਿਲਕ ਨਗਰ ਸਥਿਤ ਬਹੁਮੰਜ਼ਿਲਾ ਅਪਾਰਟਮੈਂਟ ਦੀ ਤੀਜੀ ਮੰਜ਼ਿਲ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿੱਥੇ ਉਹ ਕੁਝ ਲੋਕਾਂ ਨਾਲ ਰਹਿ ਰਿਹਾ ਸੀ। ਉਸ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ 'ਤੇ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਦਾ ਵੀ ਦੋਸ਼ ਹੈ।
ਇਹ ਵੀ ਪੜ੍ਹੋ : ਕਰਨੀ ਸੀ ਕਿਸਾਨਾਂ ਦੀ ਆਮਦਨ ਦੁੱਗਣੀ, ਕਰ ਦਿੱਤੀ ਗਈ 'ਯਾਤਨਾ ਦੁੱਗਣੀ' : ਰਾਹੁਲ ਗਾਂਧੀ
ਸੂਤਰ ਨੇ ਕਿਹਾ,"ਕੇਂਦਰੀ ਏਜੰਸੀ ਨੂੰ ਖੁਫ਼ੀਆ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਜਾਲ ਵਿਛਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।" ਸੂਤਰ ਨੇ ਕਿਹਾ ਕਿ ਲਸ਼ਕਰ ਸ਼ਹਿਰ ਵਿਚ ਲੁਕਿਆ ਹੋਇਆ ਸੀ। ਉਸ ਕੋਲੋਂ ਪੁੱਛ-ਗਿੱਛ ਜਾਰੀ ਹੈ ਅਤੇ ਉਸ ਤੋਂ ਕਾਫੀ ਜਾਣਕਾਰੀ ਸਾਹਮਣੇ ਆ ਸਕਦੀ ਹੈ। ਕਰਨਾਟਕ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਰਾਜ ਪੁਲਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਸ਼ਕਰ ਦੇ ਸਥਾਨਕ ਸਾਥੀਆਂ ਤੋਂ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਗਿਆਨੇਂਦਰ ਨੇ ਦੱਸਿਆ ਕਿ ਬੈਂਗਲੁਰੂ ਪੁਲਸ ਨੇ ਹਾਲ ਹੀ 'ਚ ਜੰਮੂ-ਕਸ਼ਮੀਰ ਦੇ ਇਕ ਅੱਤਵਾਦੀ ਨੂੰ ਸ਼ਹਿਰ ਦੇ ਓਕਾਲੀਪੁਰਮ ਤੋਂ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਭਾਰਤ ਦੀ ਰਾਸ਼ਟਰਪਤੀ ਕਿੰਨੀ ‘ਪਾਵਰਫੁੱਲ’, ਜਾਣੋ ਕੀ-ਕੀ ਮਿਲਦੀਆਂ ਸਹੂਲਤਾਂ ਅਤੇ ਤਨਖ਼ਾਹ
NEXT STORY