ਮਥੁਰਾਪੁਰ (ਪੱਛਮੀ ਬੰਗਾਲ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘੁਸਪੈਠ ਦੇ ਮੁੱਦੇ ’ਤੇ ਭਾਜਪਾ ਦੇ ਰੁਖ਼ ਨੂੰ ਉਜਾਗਰ ਕਰਦੇ ਹੋਏ ਸੋਮਵਾਰ ਕਿਹਾ ਕਿ ਇਸ ਵੇਲੇ ਵੋਟਰ ਸੂਚੀਆਂ ’ਚੋਂ ਸਿਰਫ਼ ਘੁਸਪੈਠੀਆਂ ਦੇ ਨਾਂ ਹਟਾਏ ਜਾ ਰਹੇ ਹਨ। ਜੇ ਪਾਰਟੀ ਪੱਛਮੀ ਬੰਗਾਲ ’ਚ ਪੂਰਨ ਬਹੁਮਤ ਨਾਲ ਸੱਤਾ ’ਚ ਆਉਂਦੀ ਹੈ ਤਾਂ ਘੁਸਪੈਠੀਆਂ ਨੂੰ ਸੂਬੇ ’ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਸ਼ਨੀਵਾਰ ਸੋਧੀ ਹੋਈ ਵੋਟਰ ਸੂਚੀ ਪ੍ਰਕਾਸ਼ਿਤ ਹੋਣ ਤੋਂ ਬਾਅਦ ਸੂਬੇ ਦੇ ਆਪਣੇ ਪਹਿਲੇ ਦੌਰੇ ਦੌਰਾਨ ਉਨ੍ਹਾਂ ਦੱਖਣੀ 24 ਪਰਗਨਾ ਜ਼ਿਲ੍ਹੇ ’ਚ ਭਾਜਪਾ ਦੀ ‘ਪਰਿਵਰਤਨ ਯਾਤਰਾ’ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਨੇ ਬੰਗਾਲ ਨੂੰ ਘੁਸਪੈਠੀਆਂ ਲਈ ਸਵਰਗ ’ਚ ਬਦਲ ਦਿੱਤਾ ਹੈ ।
ਇਹ ਵੀ ਪੜ੍ਹੋ - ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ ਆਉਣਗੀਆਂ ਕਚੀਚੀਆਂ
ਸੱਤਾਧਾਰੀ ਪਾਰਟੀ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਰਹਿਣ ਦੀ ਇਜਾਜ਼ਤ ਦੇਣ ਕਾਰਨ ਸਰਹੱਦੀ ਸੂਬੇ ਦੀ ਸੁਰੱਖਿਆ ਖਤਰੇ ’ਚ ਹੈ। ਉਨ੍ਹਾਂ ਕਿਹਾ ਕਿ ਬੰਗਾਲ ਇਕ ਸਰਹੱਦੀ ਸੂਬਾ ਹੈ। ਤ੍ਰਿਣਮੂਲ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੀ ਕਿਉਂਕਿ ਉਹ ਘੁਸਪੈਠ ਦੀ ਇਜਾਜ਼ਤ ਦਿੰਦੀ ਹੈ। ਸਿਰਫ਼ ਭਾਜਪਾ ਹੀ ਬੰਗਾਲ ਵਰਗੇ ਸਰਹੱਦੀ ਸੂਬੇ ਨੂੰ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਦੀਆਂ ਟਿੱਪਣੀਆਂ ਸ਼ਨੀਵਾਰ ਨੂੰ ਪ੍ਰਕਾਸ਼ਿਤ ਵੋਟਰ ਸੂਚੀਆਂ ਦੇ ਪਿਛੋਕੜ ’ਚ ਆਈਆਂ ਹਨ, ਜਿਨ੍ਹਾਂ ’ਚ ਨਵੰਬਰ ’ਚ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ 63.66 ਲੱਖ ਨਾਂ ਹਟਾ ਦਿੱਤੇ ਗਏ ਸਨ, ਜੋ ਵੋਟਰਾਂ ਦਾ 8.3 ਫੀਸਦੀ ਹਨ। ਇਸ ਨਾਲ ਵੋਟਰਾਂ ਦੀ ਗਿਣਤੀ ਘਟ ਕੇ 7.04 ਕਰੋੜ ਰਹਿ ਗਈ ਹੈ । ਇਸ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਚੋਣ ਦ੍ਰਿਸ਼ ਨੂੰ ਕਾਫ਼ੀ ਬਦਲ ਦਿੱਤਾ ਹੈ।
ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਡਬਲ ਡੈਕਰ ਬੱਸ ਨੇ ਵੈਨ ਨੂੰ ਮਾਰੀ ਟੱਕਰ, 3 ਔਰਤਾਂ ਸਮੇਤ 6 ਦੀ ਮੌਤ
NEXT STORY